ਪੰਜਾਬ 'ਚ ਪੇਂਡੂ ਡਿਸਪੈਂਸਰੀਆਂ ਨੂੰ ਲੈ ਕੇ ਮਾਨ ਸਰਕਾਰ ਚੁੱਕਣ ਜਾ ਰਹੀ ਇਹ ਕਦਮ, ਹੋ ਰਹੀ ਤਿਆਰੀ
Tuesday, Jun 27, 2023 - 03:02 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ 'ਚ ਬਦਲਣ ਦੀ ਯੋਜਨਾ ਬਣਾ ਰਹੀ ਹੈ। ਇਸ ਸਮੇਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕਰੀਬ 550 ਸਹਾਇਕ ਸਿਹਤ ਕੇਂਦਰ (ਡਿਸਪੈਂਸਰੀਆਂ) ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ 'ਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ 'ਚ ਬਦਲ ਦਿੱਤਾ ਸੀ, ਜਿਸ ਤੋਂ ਬਾਅਦ ਫੰਡਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਪੰਗਾ ਪੈ ਗਿਆ ਸੀ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਜਵਾਨ ਪੁੱਤ ਦੀ ਮੌਤ ਦੀ ਖ਼ਬਰ, ਭਿਆਨਕ ਹਾਦਸੇ ਦਾ ਹੋਇਆ ਸੀ ਸ਼ਿਕਾਰ
ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਸਾਰੇ ਸਿਵਲ ਸਰਜਨਾਂ ਨੂੰ ਉਨ੍ਹਾਂ ਕੇਂਦਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ 'ਚ ਬਦਲਿਆ ਜਾ ਸਕਦਾ ਹੈ। ਸਰਕਾਰ ਦੀ ਯੋਜਨਾ ਹਰ ਵੱਡੇ ਜ਼ਿਲ੍ਹੇ 'ਚ 4 ਅਤੇ ਹਰ ਛੋਟੇ ਜ਼ਿਲ੍ਹੇ 'ਚ 2 ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ 'ਚ ਤਬਦੀਲ ਕਰਨ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ।
ਦੱਸ ਦੇਈਏ ਕਿ ਪੰਜਾਬ 'ਚ 580 ਮੁਹੱਲਾ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ 'ਚ 25 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਹੋ ਚੁੱਕਿਆ ਹੈ ਅਤੇ ਇੱਥੇ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ