ਅਹਿਮ ਖ਼ਬਰ : ਮਾਨ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ਼, ਨੋਟੀਫਿਕੇਸ਼ਨ ਜਾਰੀ

08/04/2022 9:42:48 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਘਰੇਲੂ ਸ਼੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਡਿਫਾਲਟਰ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਬਾਰੇ ਦੱਸਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰ, ਜਿਨ੍ਹਾਂ ਵੱਲੋਂ 30 ਜੂਨ, 2022 ਤੱਕ, 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ ਗਈ ਹੈ, ਦੇ ਬਿੱਲ ਮੁਆਫ਼ ਕਰ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਬੰਦੂਕ ਦੀ ਨੋਕ ’ਤੇ ਵੱਡੀ ਲੁੱਟ, ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ’ਚੋਂ ਲੁੱਟੇ ਲੱਖਾਂ ਰੁਪਏ

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਅਤੇ ਜਿਨ੍ਹਾਂ ਨੂੰ ਬਹਾਲ ਕਰਨਾ ਸੰਭਵ ਨਹੀਂ ਹੈ, ਬਿਨੈਕਾਰ ਦੀ ਬੇਨਤੀ ’ਤੇ ਪੀ. ਐੱਸ. ਪੀ. ਸੀ. ਐੱਲ. ਵੱਲੋਂ ਦੁਬਾਰਾ ਜੋੜ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਲਈ ਜੋ ਖਰਚੇ ਬਿਜਲੀ ਖਪਤਕਾਰਾਂ ਵੱਲੋਂ ਅਦਾ ਕੀਤੇ ਜਾਣੇ ਹਨ, ਦੀ ਅਦਾਇਗੀ ਵੀ ਪੰਜਾਬ ਸਰਕਾਰ ਵੱਲੋਂ ਪੀ. ਐੱਸ. ਪੀ. ਸੀ. ਐੱਲ. ਨੂੰ ਕੀਤੀ ਜਾਵੇਗੀ। ਹੋਰ ਸਾਰੇ ਖਪਤਕਾਰ ਜਿਵੇਂ ਸਰਕਾਰੀ ਹਸਪਤਾਲ/ਸਰਕਾਰੀ ਡਿਸਪੈਂਸਰੀਆਂ, ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲਾਂ ਆਦਿ ਇਸ ਮੁਆਫ਼ੀ ਸਕੀਮ ਦੇ ਘੇਰੇ ’ਚ ਨਹੀਂ ਆਉਣਗੇ। ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਕੀਤੇ ਸਾਰੇ ਚੋਣ ਵਾਅਦੇ ਪੂਰੇ ਕਰੇਗੀ ਅਤੇ ਲੋਕ ਹਿੱਤ ’ਚ ਕੰਮ ਕਰਦੀ ਰਹੇਗੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ’ਚ ਹੋਵੇਗਾ ਮੇਜਰ ਧਿਆਨ ਚੰਦ ਨੂੰ ਸਮਰਪਿਤ ਸਭ ਤੋਂ ਵੱਡਾ ‘ਪੰਜਾਬ ਖੇਡ ਮੇਲਾ’ : CM ਮਾਨ


Manoj

Content Editor

Related News