ਪੰਜਾਬ ਦੇ ਕਾਰੋਬਾਰੀਆਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹਰ ਪਾਸਿਓਂ ਹੋਵੇਗਾ ਫ਼ਾਇਦਾ (ਵੀਡੀਓ)
Saturday, Jul 26, 2025 - 03:05 PM (IST)

ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਕਾਰੋਬਾਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰੋਬਾਰ ਨੂੰ ਲੈ ਕੇ ਪਿਛਲੇ ਸਮੇਂ ਦੌਰਾਨ ਕਮੇਟੀਆਂ ਬਣਾਉਣ ਦਾ ਸਿਲਸਿਲਾ ਚਾਲੂ ਕੀਤਾ ਗਿਆ ਸੀ ਅਤੇ ਟੈਕਸਟਾਈਲ ਨਾਲ ਜੁੜੀਆਂ 3 ਕਮੇਟੀਆਂ ਬਣਾਈਆਂ ਗਈਆਂ ਸਨ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਸੇ ਤਹਿਤ 6 ਹੋਰ ਨਵੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 17 ਹਜ਼ਾਰ ਰਾਸ਼ਨ ਡਿਪੂਆਂ ਨਾਲ ਜੁੜੀ ਵੱਡੀ ਖ਼ਬਰ, ਮੁਫ਼ਤ ਰਾਸ਼ਨ ਨੂੰ ਲੈ ਕੇ...
ਇਸ 'ਚ ਸਭ ਤੋਂ ਪਹਿਲੀ ਕਮੇਟੀ ਸਪੋਰਟਸ ਐਂਡ ਲੈਦਰ ਗੁੱਡਜ਼ ਹੈ, ਜਿਸ 'ਚ 12 ਮੈਂਬਰ ਹੋਣਗੇ। ਇਸ ਤੋਂ ਬਾਅਦ ਮਸ਼ੀਨ ਅਤੇ ਹੈਂਡ ਟੂਲ ਦੀ ਕਮੇਟੀ ਬਣਾਈ ਗਈ ਹੈ। ਸੰਜੀਵ ਅਰੋੜਾ ਨੇ ਦੱਸਿਆ ਕਿ ਤੀਜੀ ਕਮੇਟੀ ਫੂਡ ਪ੍ਰੋਸੈਸਿੰਗ ਅਤੇ ਡੇਅਰੀ ਨਾਲ ਸਬੰਧਿਤ ਹੈ। ਚੌਥੀ ਕਮੇਟੀ ਟੂਰਿਜ਼ਮ ਐਂਡ ਹਾਸਪੀਟੈਲਿਟੀ, ਪੰਜਵੀਂ ਕਮੇਟੀ ਹੈਵੀ ਮਸ਼ੀਨਰੀ ਅਤੇ ਛੇਵੀਂ ਕਮੇਟੀ ਫਰਨੀਚਰ ਅਤੇ ਪਲਾਈ ਇੰਡਸਟਰੀ ਨਾਲ ਜੁੜੀ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਇਹ ਕਮੇਟੀਆਂ ਆਪਣੀ-ਆਪਣੀ ਇੰਡਸਟਰੀ ਦੀਆਂ ਮੁਸ਼ਕਲਾ ਸਰਕਾਰ ਤੱਕ ਪਹੁੰਚਾਉਣਗੀਆਂ, ਜਿਸ ਤੋਂ ਬਾਅਦ ਸਰਕਾਰ ਕਾਰੋਬਾਰੀਆਂ ਦੀ ਮਦਦ ਕਰ ਸਕੇਗੀ। ਹਰ ਕਮੇਟੀ ਦੇ ਨਾਲ ਏ. ਡੀ. ਸੀ. ਮੈਂਬਰ ਸਕੱਤਰ ਵਜੋਂ ਕੰਮ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ! ਜਾਣੋ ਕਾਰਨ
ਉਨ੍ਹਾਂ ਦੱਸਿਆ ਕਿ ਹੁਣ ਤੱਕ ਇੰਡਸਟਰੀ ਲਈ ਕੁੱਲ 9 ਕਮੇਟੀਆਂ ਬਣਾਈਆਂ ਜਾ ਚੁੱਕੀਆਂ ਹਨ ਅਤੇ 15 ਹੋਰ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਇਕ ਅਕਤੂਬਰ ਤੱਕ ਫਾਈਨਲ ਸੁਝਾਅ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਜਲਦੀ ਤੋਂ ਜਲਦੀ ਕਾਰੋਬਾਰ ਨੂੰ ਲੈ ਕੇ ਨਵੀਆਂ ਪਾਲਿਸੀਆਂ ਬਣਾਈਆਂ ਜਾ ਸਕਣ ਕਿਉਂਕਿ ਹਰ ਸੈਕਟਰ ਦੀ ਆਪਣੀ ਸਮੱਸਿਆ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਕਮੇਟੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਮਨਜ਼ੂਰੀ ਮਿਲੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8