ਐਕਸ਼ਨ 'ਚ CM ਮਾਨ, ਹਸਪਤਾਲ ਤੋਂ ਛੁੱਟੀ ਮਿਲਦੇ ਹੀ ਸੱਦ ਲਏ ਅਫ਼ਸਰ

Sunday, Sep 29, 2024 - 03:36 PM (IST)

ਐਕਸ਼ਨ 'ਚ CM ਮਾਨ, ਹਸਪਤਾਲ ਤੋਂ ਛੁੱਟੀ ਮਿਲਦੇ ਹੀ ਸੱਦ ਲਏ ਅਫ਼ਸਰ

ਚੰਡੀਗੜ੍ਹ- ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ 'ਚ ਨਜ਼ਰ ਆਏ। ਦੱਸ ਦੇਈਏ ਭਗਵੰਤ ਮਾਨ ਨੇ ਸ਼ਾਮ 5 ਵਜੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਸੱਦੀ ਹੈ, ਜਿਸ 'ਚ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਨਗੇ।  ਮੀਟਿੰਗ 'ਚ ਸੀ. ਐੱਮ ਮਾਨ ਦੀ ਕਿਸਾਨਾਂ ਦੇ ਮਸਲੇ ਹੱਲ ਕਰਨਾ ਪਹਿਲੀ ਤਰਜੀਹ ਹੋਵੇਗੀ, ਨਾਲ ਹੀ ਮੰਡੀਆਂ 'ਚ ਵਿਵਸਥਾ ਸੁਧਾਰਨ ਲਈ ਸਖ਼ਤ ਹੁਕਮ ਦੇ ਸਕਦੇ ਹਨ।

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿਚ ਸੁਧਾਰ ਹੋਣ ਮਗਰੋਂ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਿਸ ਤੋਂ ਮਿਲੀ  ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿਚ ਪਿਛਲੇ ਚਾਰ ਦਿਨਾਂ ਤੋਂ ਦਾਖ਼ਲ ਸਨ। ਅੱਜ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ ਹੈ। 

 ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News