ਦੀਵਾਲੀ ਤੋਂ ਪਹਿਲਾਂ ਐਕਸ਼ਨ 'ਚ ਮਾਨ ਸਰਕਾਰ, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ

Sunday, Oct 19, 2025 - 12:30 PM (IST)

ਦੀਵਾਲੀ ਤੋਂ ਪਹਿਲਾਂ ਐਕਸ਼ਨ 'ਚ ਮਾਨ ਸਰਕਾਰ, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਪੂਰੀ ਤਰ੍ਹਾਂ ਐਕਸ਼ਨ 'ਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖ਼ਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਚੰਡੀਗੜ੍ਹ ’ਚ ਆਪਣੀ ਰਿਹਾਇਸ਼ ਵਿਖੇ ਆਈ. ਏ. ਐੱਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ’ਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ’ਚ 175 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 21 ਅਕਤੂਬਰ ਨੂੰ ਵੀ ਸਰਕਾਰੀ ਛੁੱਟੀ ਦੀ ਮੰਗ! ਮੁਲਾਜ਼ਮਾਂ ਨੂੰ ਮਿਲੇਗੀ ਵੱਡੀ ਰਾਹਤ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਲਗਨ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖ਼ਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2025-26 ’ਚ ਝੋਨੇ ਦੀ ਖ਼ਰੀਦ ਲਈ 1,822 ਨਿਯਮਤ ਖ਼ਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਤੇ ਇਹ ਸਾਰੀਆਂ ਨੋਟੀਫਾਈਡ ਮੰਡੀਆਂ ਖ਼ੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਤੱਕ ਸੂਬੇ ਭਰ ਦੀਆਂ ਮੰਡੀਆਂ ’ਚ 38.65 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ’ਚੋਂ 37.20 ਲੱਖ ਮੀਟ੍ਰਿਕ ਟਨ ਝੋਨਾ ਪਹਿਲਾਂ ਹੀ ਖ਼ਰੀਦਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਮਿਲਿਆ ਸੁਨਹਿਰੀ ਮੌਕਾ, ਇਸ ਤਾਰੀਖ਼ ਤੱਕ...

ਉਨ੍ਹਾਂ ਕਿਹਾ ਕਿ ਖ਼ਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੇ ਮਾਪਦੰਡ ਦੀ ਪਾਲਣਾ ਕਰਦਿਆਂ ਸੂਬੇ ਵੱਲੋਂ 100 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ। ਖ਼ਰੀਦੇ ਗਏ ਅਨਾਜ ਲਈ ਕਿਸਾਨਾਂ ਨੂੰ ਕੁੱਲ 7,472.20 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ’ਤੇ ਪੁਖ਼ਤਾ ਪ੍ਰਬੰਧਾਂ ਰਾਹੀਂ ਕਿਸਾਨਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News