ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, SSP ਮਨਿੰਦਰ ਸਿੰਘ ਨੂੰ ਕੀਤਾ ਸਸਪੈਂਡ
Saturday, Nov 15, 2025 - 10:55 AM (IST)
ਚੰਡੀਗੜ੍ਹ/ਅੰਮ੍ਰਿਤਸਰ : ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਚੱਲਦੇ ਕੀਤੀ ਗਈ ਹੈ। ਦਰਅਸਲ ਅੰਮ੍ਰਿਤਸਰ ਦਿਹਾਤੀ SSP ਮਨਿੰਦਰ ਸਿੰਘ ਨੂੰ ਡਿਊਟੀ 'ਚ ਲਾਪਰਵਾਹੀ ਅਤੇ ਗੈਂਗਸਟਰ ਗਤੀਵਿਧੀਆਂ 'ਤੇ ਸਖ਼ਤ ਕਾਰਵਾਈ ਨਾ ਕਰਨ ਦੇ ਚੱਲਦੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਹ ਕਦਮ ਖੁਫੀਆ ਰਿਪੋਰਟਾਂ ਮਿਲਣ ਤੋਂ ਬਾਅਦ ਚੁੱਕਿਆ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਇਲਾਕੇ ਵਿਚ ਗੈਂਗਸਟਰਾਂ ਵਿਰੁੱਧ ਕਾਰਵਾਈ ਵਿਚ ਅਣਗਹਿਲੀ ਅਤੇ ਕੁਝ ਕੇਸਾਂ ਵਿਚ ਸੁਸਤ ਰਵੱਈਆ ਅਪਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਮੋਬਾਈਲ ਭੱਤੇ ਤੇ ਤਨਖਾਹਾਂ 'ਚ ਵਾਧੇ ਨੂੰ ਲੈ ਕੇ...
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਕੋਈ ਢਿੱਲ ੇਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ-ਵਿਵਸਥਾ 'ਤੇ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਹਰ ਅਧਿਕਾਰੀ ਤੋਂ ਜਵਾਬ ਤਲਬੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਥਾਣੇਦਾਰ ਦੇ ਇਕਲੌਤੇ ਨੌਜਵਾਨ ਪੁੱਤ ਦੀ ਕੈਨੇਡਾ ਵਿਚ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
