ਮਾਨੋਚਾਲ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੜਨ ਦੇ ਮਾਮਲੇ ''ਚ ਕਾਰਵਾਈ ਦੀ ਮੰਗ
Wednesday, May 22, 2019 - 05:26 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਤਰਨਤਾਰਨ ਦੇ ਮਾਨੋਚਾਹਲ ਪਿੰਡ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਸ ਸਰੂਪਾਂ ਦੇ ਅਗਨੀ ਭੇਂਟ ਹੋਣ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਗਿਆ ਹੈ। ਦਰਅਸਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨਭੇਂਟ ਹੋ ਗਏ ਸਨ। ਪਰ ਐੱਫ. ਆਈ. ਆਰ. ਸਿਰਫ ਇਕ ਸਰੂਪ ਸੰਬੰਧੀ ਲਿਖਵਾਈ ਗਈ ਸੀ, ਜਿਸ ਤੋਂ ਬਾਅਦ ਸਿੱਖ ਸੰਗਤ ਨੇ ਇਕ ਮੰਗ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਤੇ ਇਸ ਮਾਮਲੇ 'ਚ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਜ਼ਿੰਮੇਵਾਰ ਦੱਸ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਸਿੱਖ ਸੰਗਤ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਦੀ ਅਣਗਹਿਲੀ ਕਾਰਨ ਇਹ ਘਟਨਾਕ੍ਰਮ ਵਾਪਰਿਆ। ਜਿਸ ਲਈ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੂੰ ਜਿੰਮੇਵਾਰ ਬਣਾਇਆ ਜਾਣਾ ਚਾਹੀਦਾ ਹੈ।