ਮੁੱਖ ਮੰਤਰੀ ਖੱਟੜ 'ਤੇ ਵਰ੍ਹੇ ਰਾਜੇਵਾਲ, ਕੈਪਟਨ ਨੂੰ ਬਰਫੀ ਖਵਾਉਣ ਵਾਲੇ ਬਿਆਨ ਦਾ ਦਿੱਤਾ ਮੋੜਵਾਂ ਜੁਆਬ

08/31/2021 5:18:19 PM

ਚੰਡੀਗੜ੍ਹ–ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖ਼ੱਟੜ ਵਲੋਂ ਦਿੱਤੇ ਬਿਆਨ ’ਤੇ ਮੋੜਵਾਂ ਜਵਾਬ ਦਿੰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਕੋਈ ਸਾਡਾ ਵਿਰੋਧੀ ਵੀ ਚੰਗਾ ਕੰਮ ਕਰੇ ਤਾਂ ਉਸ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ। ਰਾਜੇਵਾਲ ਨੇ ਕਿਹਾ ਕਿ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ ਕਿ ਮੁੱਖ ਮੰਤਰੀ ਖੱਟੜ ਨੇ ਇਸ  ਮਾਮਲੇ ਦਾ ਸਿਆਸੀ ਲਾਹਾ ਲੈਣ ਲਈ ਇਸ਼ਤਿਹਾਰ ਜਾਰੀ ਕੀਤੇ ਸਨ। 

ਇਹ ਵੀ ਪੜ੍ਹੋ : ਕਲਯੁੱਗੀ ਬਾਪ ਨੇ ਜਲਾਦਾਂ ਵਾਂਗ ਕੁੱਟੀ 9 ਸਾਲਾ ਧੀ, ਵੀਡੀਓ ਵਾਇਰਲ ਹੋਣ 'ਤੇ ਚੜ੍ਹਿਆ ਪੁਲਸ ਅੜਿੱਕੇ

 ਕਰਨਾਲ ’ਚ ਕਿਸਾਨਾਂ ’ਤੇ ਲਾਠੀਚਾਰਜ ਮਗਰੋਂ ਭਾਰਤੀ ਕਿਸਾਨ ਯੂਨੀਅਨ ਦੇ ਬਾਨੀ ਆਗੂ ਬਲਬੀਰ ਸਿੰਘ ਰਾਜੇਵਾਲ ’ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ’ਤੇ ਨਿਸ਼ਾਨਾ ਵਿੰਨ੍ਹਿਆ ਹੈ।ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਇਹ ਜੋ ਕੁੱਝ ਵੀ ਹੋਇਆ ਹੈ ਪ੍ਰਸ਼ਾਸਨ ਦੀ ਸ਼ਹਿ ’ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹੋ-ਜਿਹਾ ਕੰਮ ਅੱਜ ਤੋਂ ਪਹਿਲਾਂ ਜਨਰਲ ਡਾਇਰ ਨੇ ਜਲਿਆਂਵਾਲਾ ਬਾਗ ’ਤੇ ਕੀਤਾ ਸੀ। ਜਿਹੜਾ ਕਿ ਕਰਨਾਲ ’ਚ ਦੁਹਰਾਇਆ ਗਿਆ ਹੈ। ਐੱਸ.ਡੀ.ਐੱਮ. ਕਰਨਾਲ ਨੇ ਪੁਲਸ ਨੂੰ ਕਿਹਾ ਕਿ ਜਿਹੜੇ ਕਿਸਾਨ ਅੱਗੇ ਵੱਧਣਗੇ ਉਨ੍ਹਾਂ ਦੇ ਸਿਰ ਪਾੜ ਦਿੱਤੇ ਜਾਣ, ਉਨ੍ਹਾਂ ਦੀਆਂ ਲੱਤਾਂ ਬਾਹਾਂ ਤੋੜ ਦਿੱਤੀਆਂ ਜਾਣ ਤੇ ਕੋਈ ਵੀ ਪਰਵਾਹ ਨਹੀਂ ਕਰਨੀ। ਰਾਜੇਵਾਲ ਦਾ ਕਹਿਣਾ ਹੈ ਕਿ ਇਹੋ-ਜਿਹਾ ਕੰਮ ਉਦੋਂ ਤੱਕ ਨਹੀਂ ਹੋ ਸਕਦਾ,ਜਦੋਂ ਤੱਕ ਇਸ ਦੇ ਪਿੱਛੇ ਕੋਈ ਸ਼ਹਿ ਨਾ ਹੋਵੇ।ਉਨ੍ਹਾਂ ਕਿਹਾ ਕਿ ਇਸ ਲਾਠੀਚਾਰਜ ਦੌਰਾਨ ਇਕ ਕਿਸਾਨ ਸ਼ਹੀਦ ਹੋ ਗਿਆ ਅਤੇ ਕਿਸਾਨਾਂ ਦੀ ਮੰਗ ਹੈ ਕਿ ਐੱਸ.ਡੀ.ਐੱਮ. ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ ਅਤੇ ਹਰਿਆਣਾ ਦੇ ਮੁੱਖ ਮੰਤਰੀ ਵੀ ਅਸਤੀਫ਼ਾ ਦੇਣ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਕਿਸਾਨਾਂ ’ਤੇ ਪੁੱਠੇ-ਸਿੱਧੇ ਇਲਜ਼ਾਮ ਲਗਾਏ ਗਏ ਹਨ।

ਇਹ ਵੀ ਪੜ੍ਹੋ :  ਦੁਖ਼ਦਾਇਕ ਖ਼ਬਰ: ਟਿਕਰੀ ਬਾਰਡਰ ਤੋਂ ਪਰਤਦੇ ਕਿਸਾਨ ਦੀ ਰੇਲ ਹਾਦਸੇ ’ਚ ਮੌਤ 

ਅੱਗੇ ਬੋਲਦੇ ਹੋਏ ਰਾਜੇਵਾਲ ਨੇ ਕਿਹਾ ਕਿ ਬੀਤੇ ਦਿਨੀਂ ਗੰਨੇ ਦੀਆ ਕੀਮਤਾਂ ’ਚ ਕੀਤੇ ਵਾਧੇ ਨੂੰ ਲੈ ਕੇ ਕਿਸਾਨਾਂ ਅਤੇ ਮੇਰੇ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਪਰ ਮਨੋਹਰ ਲਾਲ ਖੱਟੜ ਨੂੰ ਇਸ ਦੀ ਬੇਹੱਦ ਤਕਲੀਫ ਹੋਈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਸਾਡਾ ਵਿਰੋਧੀ ਵੀ ਚੰਗਾ ਕੰਮ ਕਰੇ ਤਾਂ ਉਸ ਦੀ ਵੀ ਪ੍ਰੰਸ਼ਸਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਆਸੀ ਲਾਹਾ ਲੈਣ ਲਈ ਹਰਿਆਣਾ ਦੇ ਮੁੱਖ ਮੰਤਰੀ ਨੇ ਇਸ਼ਤਿਹਾਰ ਜਾਰੀ ਕੀਤੇ ਹਨ। ਦੋਵਾਂ ਧਿਰਾਂ ਦਾ ਵਤੀਰਾ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਸਾਡੇ ਅੱਜ ਆਗੂਆਂ ਦਾ ਕਿਰਦਾਰ ਕਿੰਨਾ ਨੀਵਾਂ ਚਲਾ ਗਿਆ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਇਸ ਸਬੰਧ ’ਚ ਥਾਂ-ਥਾਂ ’ਤੇ ਵਿਰੋਧ ਹੋ ਰਿਹਾ ਹੈ ਅਤੇ 6 ਤਾਰੀਖ਼ ਤੱਕ ਹਰਿਆਣਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ ਕਿ ਐੱਸ.ਡੀ.ਐੱਮ. ’ਤੇ ਮੁਕੱਦਮਾ ਦਰਜ ਕਰੇ ਤੇ ਜਿਹੜਾ ਕਿਸਾਨ ਸ਼ਹੀਦ ਹੋ ਗਿਆ ਹੈ ਉਸ ਦੇ ਪਰਿਵਾਰ ’ਚੋਂ ਇਕ ਮੈਂਬਰ ਨੂੰ ਨੌਕਰੀ ਤੇ 25 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇ ਤੇ ਜਿਹੜੇ ਫੱਟੜ ਹੋਏ ਕਿਸਾਨ ਹਨ ਉਨ੍ਹਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ। 

Shyna

This news is Content Editor Shyna