ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ''ਤੇ ਹੋਏ ਹਮਲੇ ਦੀ ਵੀਡੀਓ ਆਈ ਸਾਹਮਣੇ

Tuesday, Apr 08, 2025 - 06:13 PM (IST)

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ''ਤੇ ਹੋਏ ਹਮਲੇ ਦੀ ਵੀਡੀਓ ਆਈ ਸਾਹਮਣੇ

ਜਲੰਧਰ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਧਮਾਕਾਖੇਜ਼ ਸਮੱਗਰੀ ਸੁੱਟੀ ਗਈ, ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਗ਼ਨੀਮਤ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਮਲੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਇਕ ਈ-ਰਿਕਸ਼ਾ ਆਟੋ 'ਤੇ ਆਏ ਸਨ ਅਤੇ ਤੇਜ਼ੀ ਨਾਲ ਬੰਬ ਸੁੱਟ ਕੇ ਫਰਾਰ ਹੋ ਗਏ। ਜਿਵੇਂ ਹੀ ਹਮਲਾਵਰ ਬੰਬ ਸੁੱਟਦੇ ਹਨ ਤਾਂ ਜ਼ੋਰਦਾਰ ਧਮਾਕਾ ਹੁੰਦਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਕੀ ਕਿਹਾ ਮਨੋਰੰਜਨ ਕਾਲੀਆ ਨੇ 

ਮਨੋਰੰਜਨ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਕਰੀਬ 12 ਵਜੇ ਆਪਣੇ ਘਰ ਦੇ ਵਿਹੜੇ ’ਚ ਘੁੰਮ ਰਹੇ ਸਨ। ਜਦੋਂ ਉਹ ਆਪਣੇ ਕਮਰੇ ਵਿਚ ਸੌਣ ਲਈ ਗਏ ਤਾਂ ਕੁਝ ਹੀ ਦੇਰ ਬਾਅਦ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਮੁਲਾਜ਼ਮ ਸਹਿਮ ਗਏ। ਕਾਲੀਆ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਵਿਹੜੇ ਵਿਚ ਲੱਗੇ ਪੱਥਰ ’ਚ ਟੋਇਆ ਪੈ ਗਿਆ ਅਤੇ ਮੋਟਰਸਾਈਕਲ ਅਤੇ ਕਾਰ ਦਾ ਵੀ ਭਾਰੀ ਨੁਕਸਾਨ ਹੋਇਆ। ਦਰਵਾਜ਼ਿਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।

ਇਹ ਵੀ ਪੜ੍ਹੋ : ਪੁਲਸ ਛਾਉਣੀ 'ਚ ਬਦਲਿਆ ਫਰੀਦਕੋਟ ਦਾ ਬੱਸ ਸਟੈਂਡ, ਵੱਡੀ ਗਿਣਤੀ ਪੁਲਸ ਨੇ ਸਾਂਭਿਆ ਮੋਰਚਾ

ਫੋਰਾਂਸਿਕ ਟੀਮਾਂ ਮੌਕੇ 'ਤੇ ਪਹੁੰਚੀਆਂ

ਘਟਨਾ ਦਾ ਪਤਾ ਲੱਗਦੇ ਹੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਹੋਰ ਪੁਲਸ ਅਧਿਕਾਰੀ ਅਤੇ ਫੋਰਾਂਸਿਕ ਟੀਮਾਂ ਮੌਕੇ ’ਤੇ ਪਹੁੰਚੀਆਂ। ਉਨ੍ਹਾਂ ਦੱਸਿਆ ਕਿ ਜਾਂਚ ਚੱਲ ਰਹੀ ਹੈ ਤੇ ਛੇਤੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੂਟੇਜ ਲੈ ਕੇ ਹਮਲਾਵਰਾਂ ਦੇ ਵਾਪਸੀ ਰੂਟ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਤਾ ਲਗਾ ਹੈ ਕਿ ਤਿੰਨ ਨੌਜਵਾਨ ਮੋਟਰਸਾਈਕਲ ਤੇ ਈ ਰਿਕਸ਼ਾ ’ਤੇ ਆਏ ਸਨ। ਇਨ੍ਹਾਂ ਵਿਚੋਂ ਇਕ ਨੇ ਕਾਲੀਆ ਦੇ ਘਰ ਅੰਦਰ ਹੈਂਡ ਗ੍ਰਨੇਡ ਸੁੱਟਿਆ ਤੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਡਰਾਈਵਿੰਗ ਲਾਇਲੈਂਸ ਨੂੰ ਲੈ ਕੇ ਪਿਆ ਵੱਡਾ ਪੰਗਾ, ਹੁਣ ਖੜ੍ਹੀ ਹੋ ਗਈ ਇਕ ਹੋਰ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News