ਮਨੋਰੰਜਨ ਕਾਲੀਆ ਘਰ ਗ੍ਰਨੇਡ ਹਮਲੇ ਬਾਰੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ

Tuesday, Apr 08, 2025 - 03:16 PM (IST)

ਮਨੋਰੰਜਨ ਕਾਲੀਆ ਘਰ ਗ੍ਰਨੇਡ ਹਮਲੇ ਬਾਰੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ): ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਪੁਲਸ ਨੇ 12 ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ ਹੈ। ਪੰਜਾਬ ਪੁਲਸ ਵੱਲੋਂ ਇਸ ਮਾਮਲੇ ਵਿਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਾਰਦਾਤ ਵਿਚ ਵਰਤਿਆ ਗਿਆ ਈ-ਰਿਕਸ਼ਾ ਵੀ ਜ਼ਬਤ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਵੀਰਵਾਰ ਨੂੰ ਵੀ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਦਾ ਮਾਸਟਰਮਾਈਂਡ ਇਸ ਕਤਲਕਾਂਡ ਵਿਚ ਸ਼ਾਮਲ ਜੀਸ਼ਾਨ ਅਖ਼ਤਰ ਹੈ ਤੇ ਉਸ ਦੇ ਕਹਿਣ 'ਤੇ ਹੀ ਇਹ ਗ੍ਰਨੇਡ ਅਟੈਕ ਹੋਇਆ ਹੈ। ਜੀਸ਼ਾਨ ਅਖ਼ਤਰ ਲਾਰੈਂਸ ਬਿਸ਼ਨੋਈ ਅਤੇ ਸ਼ਹਿਜ਼ਾਦ ਭੱਟੀ ਦਾ ਕਰੀਬੀ ਵੀ ਦੱਸਿਆ ਜਾ ਰਿਹਾ ਹੈ ਅਤੇ ਪੁਲਸ ਇਸ ਦੇ ਲਿੰਕਾਂ ਦੀ ਜਾਂਚ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਮਨੋਰੰਜਨ ਕਾਲੀਆ ਦੇ ਘਰ ਹਮਲਾ ISI ਵੱਲੋਂ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਵਿਗਾੜਣ ਦੀ ਸਾਜ਼ਿਸ਼ ਹੈ। ਪੁਲਸ ਨੂੰ ਸ਼ੱਕ ਹੈ ਕਿ ਜੀਸ਼ਾਨ ਦੇ ਲਿੰਕ ਪਾਕਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸ਼ੀਆ ਨਾਲ ਵੀ ਜੁੜੇ ਹੋ ਸਕਦੇ ਹਨ। ਫ਼ਿਲਹਾਲ ਪੁਲਸ ਇਸ ਹਮਲੇ ਨੂੰ ਸਰਹੱਦ ਪਾਰੋਂ ਕਰਵਾਇਆ ਹੋਇਆ ਮੰਨ ਰਹੀ ਹੈ। ਅਰਪਿਤ ਸ਼ੁਕਲਾ ਨੇ ਕਿਹਾ ਕਿ ਫ਼ਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਹ ਇਸ ਬਾਰੇ ਜ਼ਿਆਦਾ ਵੇਰਵੇ ਸਾਂਝੇ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - Punjab: 10 ਅਪ੍ਰੈਲ ਨੂੰ ਬੰਦ ਰਹਿਣਗੀਆਂ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ

ਦੱਸ ਦਈਏ ਕਿ ਮੰਗਲਵਾਰ ਸਵੇਰੇ ਤਕਰੀਬਨ 1 ਵਜੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਈ-ਰਿਕਸ਼ਾ ਸਵਾਰ ਲੋਕਾਂ ਵੱਲੋਂ ਹਮਲਾ ਕੀਤਾ ਗਿਆ। ਸੰਭਾਵਨਾ ਹੈ ਕਿ ਇਹ ਗ੍ਰਨੇਡ ਹਮਲਾ ਸੀ। ਹਮਲੇ ਪਿੱਛੋਂ ਪੁਲਸ ਵੱਲੋਂ ਮੌਕੇ 'ਤੇ ਜਾਂਚ ਕੀਤੀ ਗਈ ਅਤੇ ਫ਼ੋਰੈਂਸਿਕ ਟੀਮਾਂ ਵੱਲੋਂ ਸੈਂਪਲ ਲੈ ਲਏ ਗਏ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਮਗਰੋਂ ਹੋਰ ਵੀ ਕਈ ਖ਼ੁਲਾਸੇ ਕੀਤੇ ਜਾ ਸਕਦੇ ਹਨ। ਇਸ ਮਾਮਲੇ ਵਿਚ ਪੁਲਸ ਵੱਲੋਂ ਜੀਸ਼ਾਨ ਅਖ਼ਤਰ ਦਾ ਨਾਂ ਲਿਆ ਜਾ ਰਿਹਾ ਹੈ, ਜੋ ਕਿ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਦੇ ਪਿੰਡ ਸ਼ੰਕਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਬਾਬਾ ਸਿੱਦਕੀ ਕਤਲਕਾਂਡ ਤੋਂ ਬਾਅਦ ਉਹ ਫ਼ਰਾਰ ਚੱਲ ਰਿਹਾ ਹੈ। ਇਹ ਵੀ ਆਖ਼ਿਆ ਜਾ ਰਿਹਾ ਹੈ ਕਿ ਜੀਸ਼ਾਨ ਵਿਦੇਸ਼ ਚਲਾ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News