ਜਲੰਧਰ ਸੈਂਟਰਲ ਤੋਂ ਭਾਜਪਾ ਉਮੀਦਵਾਰ ਮਨੋਰੰਜਨ ਕਾਲੀਆ ਨੇ ਭਰਿਆ ਨਾਮਜ਼ਦਗੀ ਪੱਤਰ

Saturday, Jan 29, 2022 - 03:13 PM (IST)

ਜਲੰਧਰ ਸੈਂਟਰਲ ਤੋਂ ਭਾਜਪਾ ਉਮੀਦਵਾਰ ਮਨੋਰੰਜਨ ਕਾਲੀਆ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ (ਸੋਨੂੰ)— ਜਲੰਧਰ ਸੈਂਟਰਲ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਮਨੋਰੰਜਨ ਕਾਲੀਆ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਐੱਸ. ਡੀ. ਐੱਮ. ਦਫ਼ਤਰ ਵਿਖੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ’ਤੇ ਤੰਜ ਕੱਸਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਪਿਛਲੇ 5 ਸਾਲਾ ’ਚ ਕੋਈ ਵਿਕਾਸ ਨਹੀਂ ਕੀਤਾ ਹੈ। ਉਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਆਪਣਾ ਵੋਟ ਸੋਚ ਸਮਝ ਕੇ ਪਾਉਣ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਗਠਜੋੜ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ’ਤੇ ਨਿਰਭਰ ਕਰਦਾ ਹੈ ਕਿ ਉਹ ਆਪਣੇ ਚੋਣ ਨਿਸ਼ਾਨ ’ਤੇ ਚੋਣ ਲੜਨਾ ਚਾਹੁੰਦੇ ਹਨ ਜਾਂ ਫਿਰ ਭਾਜਪਾ ਦੇ ਚੋਣ ਨਿਸ਼ਾਨ ’ਤੇ। 

ਇਹ ਵੀ ਪੜ੍ਹੋ: ਚੱਬੇਵਾਲ 'ਚ ਸ਼ਰਮਨਾਕ ਘਟਨਾ, ਕੁੜੀ ਨੂੰ ਨਸ਼ੇ ਵਾਲੀ ਚੀਜ਼ ਪਿਲਾ ਕੇ ਬਣਾਈ ਅਸ਼ਲੀਲ ਵੀਡੀਓ, ਫਿਰ ਕੀਤੀ ਵਾਇਰਲ

PunjabKesari

ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਉਮੀਦਵਾਰਾਂ ਵੱਲੋਂ ਹੁਣ ਲਗਾਤਾਰ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ: ਜਲੰਧਰ ’ਚ ਵਪਾਰੀਆਂ ਨਾਲ ਕੇਜਰੀਵਾਲ ਦਾ ਸੰਵਾਦ, ਕਿਹਾ-ਜੇ ਅਸੀਂ ਕੰਮ ਨਾ ਕੀਤਾ ਤਾਂ ਅਗਲੀ ਵਾਰ ਨਹੀਂ ਮੰਗਾਂਗੇ ਵੋਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News