ਮਨੋਰੰਜਨ ਕਾਲੀਆ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ’ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਲੱਥੀਆਂ ਪੱਗਾਂ

Friday, Dec 25, 2020 - 07:08 PM (IST)

ਮਨੋਰੰਜਨ ਕਾਲੀਆ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ’ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਲੱਥੀਆਂ ਪੱਗਾਂ

ਜਲੰਧਰ (ਸੋਨੂੰ)— ਦਿੱਲੀ ’ਚ ਅੰਦੋਲਨ ’ਚ ਬੈਠੇ ਕਿਸਾਨ ਜਥੇਬੰਦੀਆਂ ਵੱਲੋਂ 24 ਦਸੰਬਰ ਨੂੰ ਭਾਜਪਾ ਆਗੂਆਂ ਦੇ ਘਰ ਘੇਰਣ ਦੀ ਮੰਗ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਵੱਲੋਂ ਭਾਜਪਾ ਦੇ ਸੀਨੀਅਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕੀਤਾ ਗਿਆ। 

ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ

PunjabKesari

ਇਸ ਮੌਕੇ ਕਿਸਾਨਾਂ ਨਾਲ ਪੁਲਸ ਨੇ ਜੰਮ ਕੇ ਧੱਕਾ-ਮੱੁਕੀ ਕੀਤੀ। ਇਸ ਦੌਰਾਨ ਕਿਸਾਨਾਂ ਦੀਆਂ ਪੱਗਾਂ ਤੱਕ ਲਥ ਕੇ ਡਿੱਗ ਗਈਆਂ। ਪੁਲਸ ਕਾਮਿਆਂ ਨੇ ਧੱਕਾਮੁੱਕੀ ’ਚ ਡਿੱਗੇ ਕਿਸਾਨਾਂ ’ਤੇ ਡਾਗਾਂ ਵੀ ਵਰ੍ਹਾਈਆਂ।

ਇਹ ਵੀ ਪੜ੍ਹੋ : UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ

PunjabKesari

ਪੁਲਸ ਦੀ ਲਾਠੀਚਾਰਜ ਦੀ ਸ਼ਿਕਾਰ ਹੋਏ ਕਿਸਾਨ ਜ਼ਖ਼ਮੀ ਹੋਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਥੇ ਹੀ ਇਸ ਮਾਮਲੇ ’ਚ ਲਾਠੀਚਾਰਜ ਕਿਸ ਦੇ ਕਹਿਣ ’ਤੇ ਕੀਤੇ ਗਏ ਹਨ, ਦੇ ਸਵਾਲ ਦੇ ਜਵਾਬ ’ਚ ਜਲੰਧਰ ਦੇ ਸੀ. ਆਈ. ਏ. ਸਟਾਫ ਦੇ ਇੰਸਪੈਕਟਰ ਨੇ ਲਾਠੀਚਾਰਜ ਅਤੇ ਧੱਕਾਮੁੱਕੀ ਹੋਣ ਦੀ ਘਟਨਾ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਖ਼ੌਫ਼ਨਾਕ ਕਾਰਾ: ਬਜ਼ੁਰਗ ਮਾਂ ਦਾ ਕੀਤਾ ਅਜਿਹਾ ਹਾਲ ਕਿ ਪੜ੍ਹ ਖੌਲ ਉੱਠੇਗਾ ਤੁਹਾਡਾ ਵੀ ਖ਼ੂਨ (ਵੀਡੀਓ)

PunjabKesari

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜੈਅੰਤੀ ਹੈ। ਭਾਜਪਾ ਆਗੂਆਂ ਨੇ ਇਸਲਈ ਥਾਂ-ਥਾਂ ਸਮਾਗਮ ਆਯੋਜਿਤ ਕੀਤੇ ਹਨ। ਜਲੰਧਰ ’ਚ ਕੈਂਟ ’ਚ ਵੀ ਅਜਿਹਾ ਹੀ ਇਕ ਸਮਾਗਮ ਦੌਰਾਨ ਕਿਸਾਨਾਂ ਨੇ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਅਤੇ ਉਨ੍ਹਾਂ ਨੇ ਪੈਲੇਸ ’ਚ ਬੰਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਦੁੱਖਦਾਇਕ ਖ਼ਬਰ: ਉਸਾਰੀ ਅਧੀਨ ਛੱਤ ਤੋਂ ਡਿੱਗਣ ਕਾਰਨ ਸਾਬਕਾ ਕਾਂਗਰਸੀ ਸਰਪੰਚ ਦੀ ਮੌਤ


author

shivani attri

Content Editor

Related News