ਰਾਘਵ ਚੱਢਾ ਸਣੇ ''ਆਪ'' ਦੇ 7 MPs ਭਾਜਪਾ ''ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ ਸਵਾਗਤ
Friday, Apr 24, 2026 - 08:38 PM (IST)
ਜਲੰਧਰ — ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਰਾਘਵ ਚੱਢਾ ਸਣੇ ਪਾਰਟੀ ਦੇ 7 ਰਾਜ ਸਭਾ ਮੈਂਬਰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਇਸ ਨਾਲ ਭਾਜਪਾ ਨੂੰ ਪੰਜਾਬ ਅਤੇ ਰਾਸ਼ਟਰੀ ਪੱਧਰ 'ਤੇ ਵੱਡਾ 'ਬੂਸਟ' ਮਿਲੇਗਾ।
ਮਨੋਰੰਜਨ ਕਾਲੀਆ ਨੇ ਦੱਸਿਆ ਕਿ ਰਾਘਵ ਚੱਢਾ ਨੇ ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਹੈ ਕਿ ਉਹ ਦੋ-ਤਿਹਾਈ ਬਹੁਮਤ ਨਾਲ ਪਾਰਟੀ ਛੱਡ ਰਹੇ ਹਨ। ਉਨ੍ਹਾਂ ਨੇ ਚੇਅਰਮੈਨ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਰਾਜ ਸਭਾ ਵਿੱਚ ਉਸੇ ਅਨੁਸਾਰ ਨਵੀਆਂ ਸੀਟਾਂ ਅਲਾਟ ਕੀਤੀਆਂ ਜਾਣ। ਕਾਲੀਆ ਅਨੁਸਾਰ ਇਹ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ।
