ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ ਜਥੇਦਾਰ ਸਾਹੀ: ਮਨਪ੍ਰੀਤ ਸਿੰਘ ਇਯਾਲੀ
Tuesday, Sep 01, 2026 - 05:19 PM (IST)
ਜਲੰਧਰ (ਧਵਨ): ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁੱਖ ਆਗੂ ਮਨਪ੍ਰੀਤ ਸਿੰਘ ਇਯਾਲੀ ਸੁਖਬੀਰ ਬਾਦਲ ਨਾਲ ਨਰਾਜ਼ ਹੋਏ ਸਨੀਅਰ ਅਕਾਲੀ ਆਗੂਆਂ ਨੂੰ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਕਰਵਾ ਰਹੇ ਹਨ। ਇਸੇ ਲੜੀ ਤਹਿਤ ਇਯਾਲੀ ਨੇ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੂੰ ਪਾਰਟੀ ਵਿਚ ਸ਼ਾਮਲ ਕੀਤਾ।
ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਤੋਂ ਵਾਪਸ ਪਰਤਦਿਆਂ ਉਹ ਜਲੰਧਰ ਰੁਕੇ ਤੇ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਸੰਦਲ ਨੂੰ ਨਾਲ ਲੈ ਕੇ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਦੇ ਘਰ ਪਹੁੰਚੇ ਤੇ ਉਨ੍ਹਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਕੀਤਾ। ਜਦੋਂ ਉਨ੍ਹਾਂ ਨੇ ਜਥੇਦਾਰ ਸਾਹੀ ਨੂੰ ਪੁੱਛਿਆ ਕਿ ਤੁਹਾਨੂੰ ਕਿਹੜਾ ਅਹੁਦਾ ਚਾਹੀਦਾ ਹੈ ਤਾਂ ਇਸ ਦੇ ਜਵਾਬ ਵਿਚ ਜਥੇਦਾਰ ਸਾਹੀ ਨੇ ਭਰੋਸਾ ਦੁਆਇਆ ਕਿ ਉਹ ਕਿਸੇ ਵੀ ਹਲਕੇ ਤੋਂ ਚੋਣ ਨਹੀਂ ਲੜਣਗੇ ਤੇ ਨਾ ਹੀ ਉਨ੍ਹਾਂ ਨੂੰ ਕੋਈ ਪ੍ਰਧਾਨਗੀ ਚਾਹੀਦੀ ਹੈ। ਜਥੇਦਾਰ ਸਾਹੀ ਨੇ ਕਿਹਾ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੁਰਜ਼ੋਰ ਸਮਰਥਨ ਕਰਦੇ ਰਹਿਣਗੇ। ਉਨ੍ਹਾਂ ਨੇ ਮਨਪ੍ਰੀਤ ਸਿੰਘ ਇਯਾਲੀ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ ਤੇ ਸੀਨੀਅਰ ਆਗੂ ਰਾਜਿੰਦਰ ਸਿੰਘ ਸੰਦਲ ਦਾ ਵੀ ਧੰਨਵਾਦ ਕੀਤਾ।
