ਕੈਪਟਨ ਸਰਕਾਰ ''ਚ ਮੰਤਰੀ ਬਣਨ ਤੋਂ ਬਾਅਦ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ

03/16/2017 2:50:20 PM

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ''ਚ ਮੰਤਰੀ ਬਣੇ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਮਨਪ੍ਰੀਤ ਨੇ ਸਰਕਾਰੀ ਸੁਰੱਖਿਆ ਅਤੇ ਸਰਕਾਰੀ ਵਾਹਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਸੁਰੱਖਿਆ ਚਾਹੀਦੀ ਹੈ ਅਤੇ ਨਾ ਹੀ ਸਰਕਾਰੀ ਵਾਹਨ। ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ''ਚ ਵੀ. ਆਈ. ਪੀ. ਕਲਚਰ ਖਤਮ ਹੋਵੇਗਾ। ਪ੍ਰਸ਼ਾਸਨਿਕ ਪੱਧਰ ''ਤੇ ਬਦਲਾਅ ਕੀਤੇ ਜਾਣਗੇ ਅਤੇ ਸਾਰੇ ਨਵੇਂ ਫੈਸਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਰਕਾਰ ਦਾ ਮੁੱਖ ਟੀਚਾ ਸੂਬੇ ''ਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕਰਨਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ 2017-18 ਲਈ ਪੰਜਾਬ ਦਾ ਬਜਟ ਜੂਨ ''ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਨਾਲ ਉਨ੍ਹਾਂ ਨੇ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਹਰ ਹਾਲਤ ''ਚ ਪੂਰਾ ਕੀਤਾ ਜਾਵੇਗਾ। 

Babita Marhas

News Editor

Related News