ਮਨਪ੍ਰੀਤ ਬਾਦਲ ’ਤੇ ਰਾਜਾ ਵੜਿੰਗ ਨੇ ਕੱਢੀ ਭੜਾਸ, ਕਿਹਾ ਅਕਾਲੀਆਂ ਨਾਲ ਮਨਪ੍ਰੀਤ ਦੀ ਸੈਟਿੰਗ

Monday, Jul 12, 2021 - 04:47 PM (IST)

ਮਨਪ੍ਰੀਤ ਬਾਦਲ ’ਤੇ ਰਾਜਾ ਵੜਿੰਗ ਨੇ ਕੱਢੀ ਭੜਾਸ, ਕਿਹਾ ਅਕਾਲੀਆਂ ਨਾਲ ਮਨਪ੍ਰੀਤ ਦੀ ਸੈਟਿੰਗ

ਚੰਡੀਗੜ੍ਹ : ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਪੈਦਾ ਹੋਇਆ ਵਿਵਾਦ ਵੱਧਦਾ ਜਾ ਰਿਹਾ ਹੈ। ਦੋਵਾਂ ਕਾਂਗਰਸੀ ਆਗੂਆਂ ਵਿਚਾਲੇ ਤਲਖੀ ਇਸ ਕਦਰ ਵੱਧ ਗਈ ਹੈ ਕਿ ਹੁਣ ਰਾਜਾ ਵੜਿੰਗ ਨੇ ਫੇਸਬੁੱਕ ’ਤੇ ਪੋਸਟ ਕੇ ਮਨਪ੍ਰੀਤ ਬਾਦਲ ’ਤੇ ਅਕਾਲੀ ਦਲ ਨਾਲ ਸੈਟਿੰਗ ਹੋਣ ਦੇ ਗੰਭੀਰ ਦੋਸ਼ ਲਗਾਏ ਹਨ। ਵੜਿੰਗ ਨੇ ਆਖਿਆ ਹੈ ਕਿ ਅੱਜ ਇਹ ਜਾਣ ਕੇ ਮਨ ਦੁਖੀ ਹੋਇਆ ਕਿ ਅਕਾਲੀ ਦਲ ਦੀ ਮਿਲੀ ਭੁਗਤ ਨਾਲ ਕਾਂਗਰਸ ਪਾਰਟੀ  ਵਿਚ ਆਏ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਸ਼ਰੇਆਮ ਅਕਾਲੀ ਦਲ ਦੇ ਲੋਕਾਂ ਨੂੰ 15-15 ਲੱਖ ਦੇ ਚੈੱਕ ਦੇ ਕੇ ਹੌਂਸਲਾ ਹਫਜ਼ਾਈ ਕਰ ਰਹੇ ਹਨ ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ’ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ

ਇਹ ਉਹੀ ਤੁਹਾਡੇ ਤਾਇਆ ਜੀ ਦੇ ਅਕਾਲੀ ਦਲ ਵਾਲੇ ਹਨ, ਜਿਨ੍ਹਾਂ ਨੂੰ ਛੱਡ ਕੇ ਮੰਤਰੀ ਜੀ ਤੁਸੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸੀ । ਸਭ ਕੁਝ ਤਾਂ ਦੇ ਦਿੱਤਾ ਤੁਹਾਨੂੰ ਕਾਂਗਰਸ ਪਾਰਟੀ ਨੇ ਫਿਰ ਕਿਉਂ ਕਿਸ ਗੱਲ ਤੋਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰ ਰਹੇ ਹੋ । ਯਾਦ ਰੱਖਣਾ ਕਾਂਗਰਸ ਵਿਚ ਰਹਿ ਕੇ ਅਕਾਲੀ ਦਲ ਦੀ ਸਪੋਰਟ ਕਰਨਾ ਤੁਹਾਡਾ ਰਾਜਨੀਤਕ ਜੀਵਨ ਤਬਾਹ ਕਰ ਦੇਵੇਗਾ ਅਤੇ ਪੰਜਾਬੀ ਇਸ ਗੱਲ ਨੂੰ ਭੁੱਲਣਗੇ ਨਹੀਂ ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਛੇ ਡੇਰਾ ਪ੍ਰੇਮੀਆਂ ਖ਼ਿਲਾਫ਼ 400 ਸਫ਼ਿਆਂ ਦਾ ਚਲਾਨ ਅਦਾਲਤ ਪੇਸ਼

ਵੜਿੰਗ ਨੇ ਅੱਗੇ ਆਖਿਆ ਕਿ ਪਿਛਲੇ 4 ਸਾਲ ਦੇ ਤੁਹਾਡੇ ਵਿੱਤ ਮੰਤਰੀ ਦੇ ਤੌਰ ’ਤੇ ਕਰੇ ਕੰਮਾਂ ਨੇ ਪੰਜਾਬ ਦੇ ਹਰ ਵਰਗ ਨੂੰ ਕਾਂਗਰਸ ਸਰਕਾਰ ਦੇ ਵਿਰੁੱਧ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਕਰ ਦਿੱਤਾ। ਕੱਲ੍ਹ ਹੀ ਤੁਹਾਡੇ ਹਲਕੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬ ਦੇ ਮੁਲਾਜ਼ਮ ਤੁਹਾਡਾ ਵਿਰੋਧ ਕਰ ਕੇ ਗਏ ਹਨ। ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਵੀ ਹੁਣ ਤੁਹਾਡੀ 75-25 ਵਾਲੀ ਖੇਡ ਸਮਝ ਆਉਣ ਲੱਗ ਪਈ ਹੈ। ਹੁਣ ਇਸ ਤੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਬਚਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ 25-30 ਲੱਖ ਲਗਾ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਰੰਗ, ਪਰਿਵਾਰ ਨੇ ਕਿਹਾ ਕੀਤਾ ਜਾਵੇ ਡਿਪੋਰਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News