ਸ਼ਹੀਦਾਂ ਦੇ ਪਰਿਵਾਰਾਂ ਦੇ ਹੱਕ ''ਚ ਬੋਲੇ ਮਨਪ੍ਰੀਤ ਬਾਦਲ, ਸੁਣਾਈਆਂ ਖਰੀਆਂ-ਖਰੀਆਂ

08/15/2019 5:59:39 PM

ਮੋਗਾ (ਵਿਪਨ) : ਅੱਜ ਪੂਰੇ ਦੇਸ਼ 'ਚ 73ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਮੋਗਾ 'ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਤੋਂ ਸਲਾਮੀ ਲਈ ਗਈ। ਇਸ ਮੌਕੇ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇ। ਉਨ੍ਹਾਂ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਉਂਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਨਾ ਤਾਂ ਪੈਨਸ਼ਨ ਦਿੱਤੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਸਰਕਾਰੀ ਨੌਕਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਹੈ।  

ਇਸ ਮੌਕੇ ਪੁਲਸ ਅਤੇ ਐੱਨ. ਸੀ. ਸੀ. ਦੇ ਜਵਾਨਾਂ ਵਲੋਂ ਪਰੇਡ ਕੀਤੀ ਗਈ ਅਤੇ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਸੁੰਦਰ-ਸੁੰਦਰ ਝਾਕੀਆਂ ਵੀ ਕੱਢੀਆਂ ਗਈਆਂ। ਵਿੱਤ ਮੰਤਰੀ ਵਲੋਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀਆਂ ਸਕੀਮਾਂ ਦੇ ਬਾਰੇ 'ਚ ਵੀ ਜਾਣਕਾਰੀ ਦਿੱਤੀ ਗਈ। ਮਨਪ੍ਰੀਤ ਬਾਦਲ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਕ ਮੌਕੇ ਕੁਝ ਅਪਾਹਜਾਂ ਨੂੰ ਟਰਾਈ ਸਾਈਕਲ ਅਤੇ ਔਰਤਾਂ ਨੂੰ ਸਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ।


Anuradha

Content Editor

Related News