ਸਰਕਾਰੀ ਸਕੂਲਾਂ ਦੇ ਸੁਧਾਰ ''ਤੇ ''ਮਨਪ੍ਰੀਤ ਬਾਦਲ'' ਖੁਸ਼, ਜਾਣੋ ਕੀ ਬੋਲੇ

Friday, Sep 13, 2019 - 04:13 PM (IST)

ਸਰਕਾਰੀ ਸਕੂਲਾਂ ਦੇ ਸੁਧਾਰ ''ਤੇ ''ਮਨਪ੍ਰੀਤ ਬਾਦਲ'' ਖੁਸ਼, ਜਾਣੋ ਕੀ ਬੋਲੇ

ਜਲੰਧਰ (ਸੁਨੀਲ) : ਪੰਜਾਬ 'ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਏ ਹਨ, ਜਿਸ ਨੂੰ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਾਫੀ ਖੁਸ਼ ਹਨ। ਆਪਣੀ ਖੁਸ਼ੀ ਦਾ ਇਜ਼ਹਾਰ ਮਨਪ੍ਰੀਤ ਬਾਦਲ ਨੇ ਮੀਡੀਆ ਸਾਹਮਣੇ ਉਸ ਸਮੇਂ ਕੀਤਾ, ਜਦੋਂ ਉਹ ਸ਼ਹਿਰ ਦੇ ਕੇ. ਐੱਮ. ਵੀ. ਕਾਲਜ 'ਚ ਕਨਵੋਕੇਸ਼ਨ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਪੁੱਜੇ।

ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ 'ਚ ਪਹਿਲਾਂ ਕਦੇ ਅਜਿਹਾ ਨਹੀਂ ਹੋਇਆ ਪਰ ਇਸ ਵਾਲ ਸਰਕਾਰੀ ਸਕੂਲਾਂ ਨੇ ਕਮਾਲ ਕਰ ਦਿਖਾਇਆ ਹੈ। ਪੰਜਾਬ 'ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਇਨਾ ਕਰਨ ਆਈ ਕੇਂਦਰ ਦੀ ਟੀਮ 'ਤੇ ਬੋਲਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਦੀ ਟੀਮ ਨੂੰ ਭਾਰੀ ਨੁਕਸਾਨ ਬਾਰੇ ਨਿਸ਼ਾਨਦੇਹੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਤੋਂ ਬਾਅਦ ਕੇਂਦਰ ਸਰਕਾਰ ਪੰਜਾਬ ਲਈ ਜੋ ਵੀ ਰਕਮ ਦੇਵੇਗੀ, ਉਹ ਲੋਕਾਂ 'ਚ ਵੰਡੀ ਜਾਵੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਪਾਵਨ ਦਿਨ 'ਤੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਇਸ ਮੌਕੇ ਮਨਪ੍ਰੀਤ ਬਾਦਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਕੁਝ ਵੀ ਹੋ ਜਾਵੇਗ ਪਰ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ।


author

Babita

Content Editor

Related News