ਮਨਪ੍ਰੀਤ ਬਾਦਲ ਨੇ ਸਪੱਸ਼ਟ ਕੀਤਾ, ''ਨਹੀਂ ਕੱਟੀ ਜਾਵੇਗੀ ਪੁਲਸ ਮੁਲਾਜ਼ਮਾਂ ਦੀ ਤਨਖਾਹ''

Friday, Jan 10, 2020 - 10:26 AM (IST)

ਮਨਪ੍ਰੀਤ ਬਾਦਲ ਨੇ ਸਪੱਸ਼ਟ ਕੀਤਾ, ''ਨਹੀਂ ਕੱਟੀ ਜਾਵੇਗੀ ਪੁਲਸ ਮੁਲਾਜ਼ਮਾਂ ਦੀ ਤਨਖਾਹ''

ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ ਸਪੱਸ਼ਟ ਕੀਤਾ ਹੈ ਕਿ ਪੁਲਸ ਮੁਲਾਜ਼ਮਾਂ ਦੀ ਤਨਖਾਹ 'ਚ ਕੋਈ ਕਟੌਤੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਬਾਰੇ ਸਰਕਾਰ ਨੇ ਕੋਈ ਫੈਸਲਾ ਨਹੀਂ ਕੀਤਾ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ 'ਚ ਸਾਰੇ ਮੁਲਾਜ਼ਮਾਂ ਦੇ ਹਿਤ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਕਿਸੇ ਵੀ ਮੁਲਾਜ਼ਮ ਦੀ ਤਨਖਾਹ 'ਚ ਕਟੌਤੀ ਦਾ ਸਵਾਲ ਹੀ ਨਹੀਂ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਨੂੰ ਪਹਿਲਾਂ ਵਾਂਗ 13 ਮਹੀਨੇ ਦੀ ਪੂਰੀ ਤਨਖਾਹ ਮਿਲਦੀ ਰਹੇਗੀ ਤੇ ਹਫਤਾਵਾਰੀ ਛੁੱਟੀ ਵੀ ਮਿਲੇਗੀ। ਇਸੇ ਦੌਰਾਨ ਉਨ੍ਹਾਂ ਨੇ ਡਾਕਟਰਾਂ ਦਾ ਐੱਨ. ਪੀ. ਏ. ਬੰਦ ਕਰ ਕੇ ਉਨ੍ਹਾਂ ਨੂੰ ਨਿੱਜੀ ਪ੍ਰੈਕਟਿਸ ਦੀ ਖੁੱਲ੍ਹ ਦੇਣ ਬਾਰੇ ਵੀ ਕਿਸੇ ਤਰ੍ਹਾਂ ਦਾ ਫੈਸਲਾ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ।


author

Babita

Content Editor

Related News