ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਤੋਂ ਵਿਜੀਲੈਂਸ ਨੇ 5 ਘੰਟੇ ਕੀਤੀ ਪੁੱਛਗਿੱਛ
Tuesday, Jul 25, 2023 - 08:52 AM (IST)
ਬਠਿੰਡਾ (ਵਰਮਾ) : ਵਿਜੀਲੈਂਸ ਵਿਭਾਗ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਤੋਂ ਇਕ ਵਿਵਾਦਤ ਮਾਮਲੇ 'ਚ 5 ਘੰਟੇ ਪੁੱਛਗਿੱਛ ਕੀਤੀ। ਵਿਜੀਲੈਂਸ ਵਿਭਾਗ ਦੇ ਐੱਸ. ਐੱਸ. ਪੀ. ਹਰਪਾਲ ਸਿੰਘ ਅਤੇ ਡੀ. ਐੱਸ. ਪੀ. ਸਮੇਤ ਅੱਧੀ ਦਰਜਨ ਅਧਿਕਾਰੀਆਂ ਨੇ ਮਨਪ੍ਰੀਤ ਬਾਦਲ ਨੂੰ ਕਈ ਸਵਾਲ ਪੁੱਛੇ। ਇਸ ’ਤੇ ਉਨ੍ਹਾਂ ਨੇ ਲਕੀਰ ਫੇਰ ਦਿੱਤੀ ਅਤੇ ਦਸਤਾਵੇਜ਼ ਵੀ ਪੇਸ਼ ਕੀਤੇ ਪਰ ਵਿਜੀਲੈਂਸ ਵਿਭਾਗ ਉਨ੍ਹਾਂ ਤੋਂ ਸੰਤੁਸ਼ਟ ਨਹੀਂ ਹੋਇਆ।
ਇਹ ਵੀ ਪੜ੍ਹੋ : 'ਮੰਮੀ-ਪਾਪਾ ਉਹਦੇ Gift ਵਾਪਸ ਕਰ ਦਿਓ, ਮੇਰੇ ਅੰਤਿਮ ਸੰਸਕਾਰ ਤੇ ਉਹ ਜ਼ਰੂਰ ਆਵੇ ਪਰ...
ਵਿਜੀਲੈਂਸ ਵਿਭਾਗ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦੇ ਜਵਾਬਾਂ ਦੀ ਸਮੀਖਿਆ ਕਰਨਗੇ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਦੁਬਾਰਾ ਪੁੱਛਗਿੱਛ ਲਈ ਸੱਦਿਆ ਜਾ ਸਕਦਾ ਹੈ। ਇਹ ਮਾਮਲਾ ਪੁੱਡਾ ਦੀ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ੀ ਵਜੋਂ ਖਰੀਦਣ ਨਾਲ ਸਬੰਧਿਤ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦਰਮਿਆਨ CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਜਾਣੋ ਕਿਸ ਤਾਰੀਖ਼ ਨੂੰ ਹੋਵੇਗੀ
ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਮਨਪ੍ਰੀਤ ਬਾਦਲ ਨੇ ਮੀਡੀਆ ਸਾਹਮਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਰਾਜਾ ਵੜਿੰਗ ਨਹੀਂ ਹਨ, ਜੋ ਟੋਪੀ ਪਾ ਕੇ ਅਤੇ ਮਾਸਕ ਪਾ ਕੇ ਪੈਰ ਛੂੰਹਦੇ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਗਲਤ ਕੰਮ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਡਰਨ ਦੀ ਲੋੜ ਹੈ, ਉਹ ਦੋਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ