ਮਨਪ੍ਰੀਤ ਬਾਦਲ ''ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਰੱਦ

Wednesday, Oct 04, 2023 - 06:59 PM (IST)

ਮਨਪ੍ਰੀਤ ਬਾਦਲ ''ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਰੱਦ

ਬਠਿੰਡਾ- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਉਨ੍ਹਾਂ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਅੱਜ ਸੈਸ਼ਨ ਕੋਰਟ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਇਹ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਰਕਾਰ

ਇਸ ਮਾਮਲੇ ’ਚ ਨਾਮਜ਼ਦ ਅਮਨਦੀਪ ਸਿੰਘ ਇਸ ਸਮੇਂ ਦੋ ਹੋਰ ਮੁਲਜ਼ਮਾਂ ਰਾਜੀਵ ਕੁਮਾਰ ਅਤੇ ਵਿਕਾਸ ਅਰੋੜਾ ਨਾਲ ਕੇਂਦਰੀ ਜੇਲ੍ਹ ’ਚ ਬੰਦ ਹੈ। ਉਕਤ ਮਾਮਲੇ ’ਚ ਭਗੌੜੇ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਸੁਪਰੀਡੈਂਟ ਪੰਕਜ ਅਤੇ ਜੇਲ੍ਹ ’ਚ ਬੰਦ ਦੋਸ਼ੀ ਰਾਜੀਵ ਕੁਮਾਰ, ਵਿਕਾਸ ਅਰੋੜਾ ਵੀ ਅਗਲੇ ਦਿਨਾਂ ’ਚ ਆਪਣੀ-ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰ ਸਕਦੇ ਹਨ।

ਇਹ ਵੀ ਪੜ੍ਹੋ- ਸੁੱਤੇ ਪਏ ਭਰਾਵਾਂ ਦੇ ਲੜਿਆ ਸੱਪ, ਦੋਵਾਂ ਨੇ ਤੋੜਿਆ ਦਮ, ਸਦਮੇ 'ਚ ਮਾਪੇ

ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਉਕਤ ਮਾਮਲੇ ਦੇ ਮੁੱਖ ਮੁਲਜ਼ਮ ਮਨਪ੍ਰੀਤ ਬਾਦਲ, ਪੀ. ਸੀ. ਐੱਸ. ਅਧਿਕਾਰੀ ਸ਼ੇਰਗਿੱਲ ਅਤੇ ਸੁਪਰੀਡੈਂਟ ਪੰਕਜ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਧਰ ਵਿਜੀਲੈਂਸ ਟੀਮਾਂ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਵੱਧ ਤੋਂ ਵੱਧ ਜ਼ੋਰ ਲਾ ਰਹੀਆਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਸਿਵਲ ਹਸਪਤਾਲ ’ਚ ਮਿਲੇਗੀ ਇਹ ਸਹੂਲਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News