ਪਿੱਠ ’ਤੇ ਬੈੱਲਟ ਲਗਾ ਕੇ ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ
Tuesday, Oct 31, 2023 - 06:28 PM (IST)
ਬਠਿੰਡਾ (ਵਿਜੇ) : ਪਲਾਟ ਖਰੀਦ ਮਾਮਲੇ ਵਿਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵਕੀਲ ਐਡਵੋਕੇਟ ਸੁਖਦੀਪ ਸਿੰਘ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨ ਲਈ ਕਈ ਸਵਾਲਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਜਿਸ ਵਿਚ ਮਨਪ੍ਰੀਤ ਬਾਦਲ ਤੋਂ ਪਲਾਟ ਮਾਮਲੇ ਸਮੇਤ ਅਤੇ ਹੋਰ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਇਸ ਦੌਰਾਨ ਮਨਪ੍ਰੀਤ ਨੇ ਪਿੱਠ ਕੇ ਬੈੱਲਟ ਵੀ ਲਗਾਈ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, ਟਰੈਕਟਰਾਂ ’ਤੇ ਸਟੰਟ ਕਰਨ ’ਤੇ ਲਗਾਈ ਪਾਬੰਦੀ
ਵਰਨਣਯੋਗ ਹੈ ਕਿ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕਰਕੇ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦਫ਼ਤਰ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਹੋਣ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ ਸਨ। ਉਨ੍ਹਾਂ ਨੇ ਪੀ. ਜੀ. ਆਈ. ਚੰਡੀਗੜ੍ਹ ਵਲੋਂ ਜਾਰੀ ਹੋਇਆ ਇਕ ਹਫ਼ਤੇ ਦੀ ਰੈਸਟ ਦਾ ਸਰਟੀਫਿਕੇਟ ਆਪਣੇ ਵਕੀਲ ਰਾਹੀਂ ਈਮੇਲ ਕਰਕੇ ਵਿਜੀਲੈਂਸ ਬਿਊਰੋ ਨੂੰ ਸੌਂਪਿਆ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਕਾਂਗਰਸੀ ਆਗੂ ਦੇ ਪਤੀ ਤੇ ਉਸ ਦੀ ਭਾਬੀ ਦਾ ਕਤਲ
ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਹਾਈਕੋਰਟ ਦੇ ਹੁਕਮਾਂ 'ਤੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਬਿਊਰੋ ਨੂੰ ਜਮ੍ਹਾ ਕਰਵਾ ਦਿੱਤਾ ਸੀ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਦੇ ਵਕੀਲ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਪੁੱਛਗਿੱਛ ਕਰ ਸਕਦੇ ਹਨ। ਗੌਰਤਲਬ ਹੈ ਕਿ 16 ਅਕਤੂਬਰ ਨੂੰ ਹਾਈਕੋਰਟ ਨੇ ਮਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਮਾਮਲੇ ’ਚ ਕਈ ਅਹਿਮ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਬਾਰੇ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨਾ ਜ਼ਰੂਰੀ ਸੀ, ਇਸ ਲਈ ਵਿਜੀਲੈਂਸ ਨੇ ਮੁੜ ਜਾਂਚ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ 31 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਵਿਚ ਆਧਾਰ ਕਾਰਡ ਦਿਖਾ ਕੇ ਸਸਤਾ ਮਿਲੇਗਾ ਪਿਆਜ਼, ਇਸ ਮੰਡੀ ’ਚ ਸ਼ੁਰੂ ਹੋਈ ਵਿਕਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8