ਵੱਡੀ ਖ਼ਬਰ : ਭਾਜਪਾ ’ਚ ਸ਼ਾਮਲ ਹੋ ਸਕਦੇ ਹਨ ਮਨਪ੍ਰੀਤ ਬਾਦਲ
Wednesday, Jan 18, 2023 - 01:16 PM (IST)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਬਾਦਲ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਨੂੰ ਪੰਜਾਬ ਦੀ ਸਿਆਸਤ ਵਿਚ ਇਕ ਵੱਡੀ ਹਲਚਲ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਕਾਂਗਰਸ ਦੇ ਚੋਟੀ ਦੇ ਆਗੂਆਂ ਵਿਚ ਗਿਣੇ ਜਾਂਦੇ ਮਨਪ੍ਰੀਤ ਸਿੰਘ ਬਾਦਲ ਭਾਜਪਾ ਦਾ ਹਿੱਸਾ ਬਣਨ ਜਾ ਰਹੇ ਹਨ। ਸੂਤਰਾਂ ਮੁਤਾਬਕ ਕੁਝ ਦੇਰ ਬਾਅਦ ਹੀ ਦਿੱਲੀ ਵਿਚ ਮਨਪ੍ਰੀਤ ਭਾਜਪਾ ’ਚ ਸ਼ਮੂਲੀਅਤ ਕਰ ਜਾਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।