ਮਨਪ੍ਰੀਤ ਬਾਦਲ ਦਾ ਸੁਖਬੀਰ ਨੂੰ ਚੈਲੇਂਜ (ਵੀਡੀਓ)

02/11/2018 7:46:38 PM

ਬਠਿੰਡਾ (ਅਮਿਤ ਸ਼ਰਮਾ) : ਖਾਲੀ ਖਜ਼ਾਨੇ ਦੇ ਮੁੱਦੇ 'ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਡਿਬੇਟ ਲਈ ਵੰਗਾਰਿਆ ਹੈ। ਮਨਪ੍ਰੀਤ ਨੇ ਕਿਹਾ ਕਿ ਸੁਖਬੀਰ ਉਨ੍ਹਾਂ ਨਾਲ ਬਹਿਸ ਕਰ ਲੈਣ, ਉਹ ਸੁਖਬੀਰ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਮਨਪ੍ਰੀਤ ਬਾਦਲ ਬਠਿੰਡਾ ਦੇ ਵਪਾਰੀਆਂ ਨਾਲ ਮੁਲਾਕਾਤ ਕਰਨ ਪੁੱਜੇ ਹੋਏ ਸਨ।
ਇਸਤੋਂ ਇਲਾਵਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ 'ਤੇ ਬੋਲਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਜੇਕਰ ਇਸ ਨੂੰ ਬੰਦ ਨਾ ਕੀਤਾ ਜਾਂਦਾ ਤਾਂ ਇਹ ਆਮ ਲੋਕਾਂ 'ਤੇ ਬੋਝ ਬਣਿਆ ਰਹਿੰਦਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਲਾਜ਼ਮ ਨੂੰ ਬੇਰੁਜ਼ਗਾਰ ਨਹੀਂ ਹੋਣ ਦਿੱਤਾ ਜਾਵੇਗਾ।
ਉਧਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ AIIMS ਦਾ ਕੰਮ ਰੁਕਵਾਉਣ ਦੇ ਮੁੱਦੇ 'ਤੇ ਮਨਪ੍ਰੀਤ ਨੇ ਕਿਹਾ ਕਿ AIIMS ਦਾ ਕੰਮ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ।


Related News