'ਮਨਪ੍ਰੀਤ ਬਾਦਲ' ਹੋਏ 'ਕੋਰੋਨਾ' ਦਾ ਸ਼ਿਕਾਰ, ਸੰਪਰਕ 'ਚ ਆਉਣ ਵਾਲਿਆਂ ਨੂੰ ਕੀਤਾ ਆਗਾਹ

Friday, Mar 12, 2021 - 09:32 AM (IST)

'ਮਨਪ੍ਰੀਤ ਬਾਦਲ' ਹੋਏ 'ਕੋਰੋਨਾ' ਦਾ ਸ਼ਿਕਾਰ, ਸੰਪਰਕ 'ਚ ਆਉਣ ਵਾਲਿਆਂ ਨੂੰ ਕੀਤਾ ਆਗਾਹ

ਚੰਡੀਗੜ੍ਹ, ਬਠਿੰਡਾ (ਬਲਵਿੰਦਰ): ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੋਰੋਨਾ ਮਹਾਮਾਰੀ ਦਾ ਸ਼ਿਕਾਰ ਹੋ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮਨਪ੍ਰੀਤ ਬਾਦਲ ਵੱਲੋਂ ਆਪਣੇ ਫੇਸਬੁੱਕ ਪੇਜ 'ਤੇ ਸਾਂਝੀ ਕੀਤੀ ਗਈ ਹੈ। ਮਨਪ੍ਰੀਤ ਬਾਦਲ ਨੇ ਲਿਖਿਆ ਕਿ ਉਹ ਕੋਰੋਨਾ ਪਾਜ਼ੇਟਿਵ ਹਨ ਅਤੇ ਆਉਣ ਵਾਲੇ ਦਿਨਾਂ 'ਚ ਉਹ ਇਕਾਂਤਵਾਸ 'ਚ ਰਹਿਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ

ਮਨਪ੍ਰੀਤ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵੀ ਕੋਰੋਨਾ ਟੈਸਟ ਕਰਵਾਇਆ ਸੀ, ਜਿ ਕੋ ਨੈਗੇਟਿਵ ਆਇਆ ਸੀ। ਇਸ ਤੋਂ ਬਾਅਦ ਬਜਟ ਇਜਲਾਸ ਖ਼ਤਮ ਹੋਣ ਮਗਰੋਂ ਵੀ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ।

ਇਹ ਵੀ ਪੜ੍ਹੋ : ਸਾਵਧਾਨ! ਗੈਸ ਸਿਲੰਡਰ ਦੀ ਕਰਦੇ ਹੋ 'ਆਨਲਾਈਨ ਬੁਕਿੰਗ' ਤਾਂ ਤੁਹਾਡੇ ਮਤਲਬ ਦੀ ਹੈ ਇਹ ਖ਼ਬਰ

ਮਨਪ੍ਰੀਤ ਬਾਦਲ ਨੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਨੂੰ ਆਗਾਹ ਕੀਤਾ ਹੈ ਅਤੇ ਉਨ੍ਹਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।
ਨੋਟ : ਪੰਜਾਬ 'ਚ ਕੋਰੋਨਾ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਸੰਕਟ ਬਾਰੇ ਦਿਓ ਆਪਣੀ ਰਾਏ


author

Babita

Content Editor

Related News