ਕਪੂਰਥਲਾ ਵਾਸੀਆਂ ਲਈ ਮਨਪ੍ਰੀਤ ਬਾਦਲ ਦਾ ਵੱਡਾ ਐਲਾਨ, ਡਾ. ਅੰਬੇਡਕਰ ਦੀ ਯਾਦ ''ਚ ਬਣੇਗਾ ''ਮਿਊਜ਼ੀਅਮ''

Monday, Mar 08, 2021 - 05:51 PM (IST)

ਕਪੂਰਥਲਾ ਵਾਸੀਆਂ ਲਈ ਮਨਪ੍ਰੀਤ ਬਾਦਲ ਦਾ ਵੱਡਾ ਐਲਾਨ, ਡਾ. ਅੰਬੇਡਕਰ ਦੀ ਯਾਦ ''ਚ ਬਣੇਗਾ ''ਮਿਊਜ਼ੀਅਮ''

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ 'ਚ ਕਾਂਗਰਸ ਸਰਕਾਰ ਵੱਲੋਂ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। ਮਨਪ੍ਰੀਤ ਬਾਦਲ ਵੱਲੋਂ ਐਲਾਨ ਕੀਤਾ ਗਿਆ ਕਿ ਡਾ. ਭੀਮ ਰਾਓ ਅੰਬੇਡਕਰ ਦੀ ਯਾਦ 'ਚ ਕਪੂਰਥਲਾ 'ਚ ਇਕ ਮਿਊਜ਼ੀਅਮ ਬਣਾਇਆ ਜਾਵੇਗਾ। ਇਸ ਮਿਊਜ਼ੀਅਮ ਨੂੰ ਤਿਆਰ ਕਰਨ 'ਚ 100 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਐਲਾਨ ਕੀਤਾ ਕਿ ਮੋਹਾਲੀ ਮੈਡੀਕਲ ਕਾਲਜ ਦਾ ਨਾਂ ਬਾਬਾ ਭੀਮ ਰਾਓ ਅੰਬੇਡਕਰ ਦੇ ਨਾਂ 'ਤੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਬਜਟ ਇਜਲਾਸ: ਮਨਪ੍ਰੀਤ ਬਾਦਲ ਦਾ ਬੀਬੀਆਂ ਨੂੰ ਤੋਹਫਾ, ਪੰਜਾਬ 'ਚ ਮੁਫ਼ਤ ਸਫਰ ਕਰਨ ਦਾ ਐਲਾਨ


author

Gurminder Singh

Content Editor

Related News