ਪਿਤਾ ਦੀ ਮੌਤ 'ਤੇ ਭਾਵੁਕ ਹੋਏ ਮਨਪ੍ਰੀਤ ਬਾਦਲ, ਲੋਕਾਂ ਨੂੰ ਕੀਤੀ ਇਹ ਅਪੀਲ
Friday, May 15, 2020 - 06:19 PM (IST)
ਫਰੀਦਕੋਟ (ਸੇਤੀਆ): ਪੰਜਾਬ ਦੀ ਰਾਜਨੀਤੀ 'ਚ ਦਾਸ ਜੀ ਦੇ ਨਾਂ ਨਾਲ ਮਸ਼ਹੂਰ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਵੀਰਵਾਰ ਦੇਰ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਜੱਦੀ ਪਿੰਡ ਬਾਦਲ ਵਿਖੇ ਦੁਪਹਿਰ 1.00 ਵਜੇ ਕੀਤਾ ਜਾਵੇਗਾ ਪਰ ਮਨਪ੍ਰੀਤ ਬਾਦਲ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਨੂੰ ਖਾਸ ਅਪੀਲ ਕੀਤੀ ਗਈ ਹੈ ਕਿ ਉਹ ਨਿੱਜੀ ਤੌਰ 'ਤੇ ਉਨ੍ਹਾਂ ਦੇ ਪਿਤਾ ਜੀ ਦੀ ਅੰਤਿਮ ਵਿਦਾਈ 'ਚ ਸ਼ਾਮਲ ਨਾ ਹੋਣ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਨੂੰ ਮਿਲੀ ਹਮਦਰਦੀ ਅਤੇ ਸਹਾਇਤਾ ਸੰਦੇਸ਼ਾਂ ਤੋਂ ਉਹ ਬੇਹੱਦ ਪ੍ਰਭਾਵਿਤ ਹੋਏ ਹਨ। ਹੋਏ ਹਨ।
ਦੱਸਣਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਗੁਰਦਾਸ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਨ। ਕਰੀਬ ਡੇਢ ਮਹੀਨਾ ਪਹਿਲਾਂ ਹੀ ਗੁਰਦਾਸ ਬਾਦਲ ਦੀ ਪਤਨੀ ਹਰਮਿੰਦਰ ਕੌਰ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਗੁਰਦਾਸ ਬਾਦਲ ਨੂੰ ਆਪਣੇ ਜੀਵਨ ਸਾਥੀ ਦੇ ਚਲੇ ਜਾਣ ਦਾ ਵੱਡਾ ਸਦਮਾ ਲੱਗਾ। ਗੁਰਦਾਸ ਬਾਦਲ ਦੀ ਪਹਿਲਾਂ ਵੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਅਪ੍ਰੈਲ ਦੇ ਮਹੀਨੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ।