ਮਨਪ੍ਰੀਤ ਬਾਦਲ ਦੀ ਕੋਠੀ ''ਚ ਲੱਗੇ ਪੁੱਤਰ ਅਰਜਨ ਦੇ ਫਲੈਕਸ ਬੋਰਡ ਨੇ ਗਿੱਦੜਬਾਹਾ ਹਲਕੇ ''ਚ ਛੇੜੀ ਨਵੀਂ ਚਰਚਾ

05/12/2021 7:03:10 PM

ਗਿੱਦੜਬਾਹਾ (ਚਾਵਲਾ): ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਰਿਵਾਰ ਵਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਜਾਰੀ ਹੈ, ਜਿਸ ਕਾਰਨ ਹਲਕੇ ਦੀਆਂ ਸਿਆਸੀ ਅਟਕਲਾਂ ਤੇਜ਼ ਹੋ ਰਹੀਆਂ ਹਨ।

ਇਹ ਵੀ ਪੜ੍ਹੋ: ਜ਼ਮੀਨ ਗਹਿਣੇ ਧਰ ਕੈਨੇਡਾ ਗਏ ਪਿੰਡ ਮਾਛੀਕੇ ਦੇ ਨੌਜਵਾਨ ਦੀ ਮੌਤ,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਜ਼ਿਕਰਯੋਗ ਹੈ ਕਿ ਆਪਣਾ ਸਿਆਸੀ ਕਰੀਅਰ ਗਿੱਦੜਬਾਹਾ ਤੋਂ ਸ਼ੁਰੂ ਕਰਨ ਵਾਲੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਹੁਣ ਕਈ ਸਾਲਾਂ ਬਾਅਦ ਆਪਣੇ ਪੁਰਾਣੇ ਹਲਕੇ ਗਿੱਦੜਬਾਹਾ ਵਿਚ ਵਿਚਰਦੇ ਵਿਖਾਈ ਦੇ ਰਹੇ ਹਨ।ਹਾਲਾਂਕਿ ਮੌਜੂਦ ਸਮੇਂ ਵਿਚ ਉਹ ਬਠਿੰਡਾ ਤੋਂ ਵਿਧਾਇਕ ਹਨ ਪਰ ਬਠਿੰਡਾ ਦੇ ਨਾਲ-ਨਾਲ ਗਿੱਦੜਬਾਹਾ ਹਲਕੇ ਵਿਚ ਉਨ੍ਹਾਂ ਵਲੋਂ ਕਈ ਸਾਲਾਂ ਬਾਅਦ ਸ਼ੁਰੂ ਕੀਤੀਆਂ ਸਰਗਰਮੀਆਂ ਸਿਆਸੀ ਗਲਿਆਰੇ ਵਿਚ ਚਰਚਾ ਦਾ ਵਿਸ਼ਾ ਹਨ। ਮਲੋਟ ਰੋਡ ’ਤੇ ਬੰਦ ਪਈ ਮਨਪ੍ਰੀਤ ਬਾਦਲ ਦੀ ਕੋਠੀ ਫ਼ਿਰ ਖੁੱਲ੍ਹ ਗਈ ਹੈ ਅਤੇ ਕੋਠੀ ਵਿਚ ਅਰਜੁਨ ਬਾਦਲ ਨੂੰ ਪਹਿਲ ਦਿੰਦੇ ਫਲੈਕਸ ਬੋਰਡ ਵੀ ਲੱਗ ਗਏ ਹਨ। ਜਿਸ ਵਿਚ ਮਨਪ੍ਰੀਤ ਬਾਦਲ ਦੀ ਫੋਟੋ ਤੋਂ ਇਲਾਵਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਫੋਟੋ ਵੀ ਸ਼ਾਮਲ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ’ਚ ਵੱਡਾ ਨਾਂ ਸਨ ਇੰਦਰਜੀਤ ਸਿੰਘ ਜ਼ੀਰਾ, ਅਜਿਹਾ ਰਿਹੈ ਸਿਆਸੀ ਸਫ਼ਰ

ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਮਨਪ੍ਰੀਤ ਬਾਦਲ ਦਾ ਪਰਿਵਾਰ ਅਰਜੁਨ ਬਾਦਲ ਨੂੰ ਗਿੱਦੜਬਾਹਾ ਤੋਂ ਵਿਧਾਇਕ ਲਈ ਉਮੀਦਵਾਰ ਬਣਾਉਣਾ ਚਾਹੰਦਾ ਹੈ ਪਰ ਮੌਜੂਦਾ ਵਿਧਾਇਕ ਰਾਜਾ ਵੜਿੰਗ ਲਗਾਤਾਰ ਹਲਕੇ ਦੇ ਲੋਕਾਂ ਨਾਲ ਸੰਪਰਕ ਵਿਚ ਹਨ ਅਤੇ ਉਹੀ ਅਗਲੇ ਪ੍ਰਮੁੱਖ ਦਾਅਵੇਦਾਰ ਵਜੋਂ ਨਜ਼ਰ ਆ ਰਹੇ ਹਨ। ਪਿਛਲੇ ਲਗਭਗ 15 ਦਿਨਾਂ ਤੋਂ ਮਨਪ੍ਰੀਤ ਬਾਦਲ, ਉਨ੍ਹਾਂ ਦੇ ਰਿਸ਼ਤੇਦਾਰ ਜੈਜੀਤ ਜੋਜੋ ਅਤੇ ਹੁਣ ਅਰਜੁਨ ਬਾਦਲ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਲੋਕਾਂ ਵਿਚ ਵਿਚਰਨਾ ਸ਼ੁਰੂ ਹੋ ਗਿਆ ਹੈ  ਨਾਲ ਹੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ਼ ਡਿੰਪੀ ਢਿੱਲੋ ਦੇ ਪਿਤਾ ਦੀ ਮੌਤ ਦਾ ਅਫ਼ਸੋਸ ਕਰਨ ਲਈ ਵੀ ਮਨਪ੍ਰੀਤ ਬਾਦਲ ਆਪਣੇ ਸਾਲੇ ਜੋਜੋ ਨਾਲ ਪਿਛਲੇ ਦਿਨੀਂ ਪੁੱਜੇ ਸਨ ਅਤੇ ਬੀਤੀ ਮੰਗਲਵਾਰ ਨੂੰ ਅਰਜੁਨ ਬਾਦਲ ਨੇ ਵੀ ਇਸ ਦੁੱਖ ਦੀ ਘੜੀ ਵਿਚ ਢਿੱਲੋ ਪਰਿਵਾਰ ਦੇ ਘਰ ਜਾ ਦੁੱਖ ਸਾਂਝਾ ਕੀਤਾ। ਸੂਤਰਾਂ ਅਨੁਸਾਰ ਅਗਲੇ ਦਿਨਾਂ ਵਿਚ ਵੀ ਉਕਤ ਦੌਰੇ ਜਾਰੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ’ਤੇ ਜਬਰ-ਜ਼ਿਨਾਹ ਦੇ ਝੂਠੇ ਕੇਸ ’ਚ ਫਸਾਉਣ ਦਾ ਇਲਜ਼ਾਮ,ਕਿਸਾਨ ਆਗੂਆਂ ਨੇ ਦਿੱਤੀ ਚਿਤਾਵਨੀ


Shyna

Content Editor

Related News