ਬਠਿੰਡਾ ਦੇ ਬਾਗੀ ਅਕਾਲੀ ਕੌਂਸਲਰਾਂ ਨੇ ਫੜਿਆ ਕਾਂਗਰਸ ਦਾ ਪੱਲਾ

Friday, Jan 18, 2019 - 11:58 AM (IST)

ਬਠਿੰਡਾ ਦੇ ਬਾਗੀ ਅਕਾਲੀ ਕੌਂਸਲਰਾਂ ਨੇ ਫੜਿਆ ਕਾਂਗਰਸ ਦਾ ਪੱਲਾ

ਬਠਿੰਡਾ(ਅਮਿਤ)— ਹਲਕਾ ਬਠਿੰਡਾ ਵਿਚ ਬੀਤੇ ਦਿਨ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਏ 3 ਕੌਸਲਰਾਂ ਨੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿਚ ਕਾਂਗਰਸ ਦਾ ਪੱਲਾ ਫੜ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਕੌਂਸਲਰਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਲਈ ਕਾਂਗਰਸ ਪਾਰਟੀ ਨੇ ਰਾਤੋਂ-ਰਾਤ ਸਮਾਗਮ ਰੱਖੇ, ਜਿਸ ਵਿਚ ਖਜ਼ਾਨਾ ਮੰਤਰੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਕੌਂਸਲਰ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਸਨ ਅਤੇ ਇਨ੍ਹਾਂ ਦੇ ਕਾਂਗਰਸ ਵਿਚ ਆਉਣ ਨਾਲ ਬਾਦਲ ਦੀ ਕਮਰ ਟੁੱਟ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਕੌਂਸਲਰ ਮਾਸਟਰ ਹਰਮੰਦਰ ਸਿੰਘ, ਕੌਂਸਲਰ ਰਾਜੂ ਸਰਾ ਅਤੇ ਕੌਂਸਲਰ ਰਜਿੰਦਰ ਸਿੱਧੂ ਤੋਂ ਇਲਾਵਾ ਟਰੱਕ ਯੂਨੀਅਨ ਦੇ ਜਨਰਲ ਸਕੱਤਰ ਟਹਿਲ ਸਿੰਘ ਬੁੱਟਰ ਨੇ ਵੀ ਖਜ਼ਾਨਾ ਮੰਤਰੀ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕੌਂਸਲਰ ਮਾਸਟਰ ਹਰਮੰਦਰ ਸਿੰਘ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਾਂਗਰਸ ਪਾਰਟੀ ਲਈ ਕੰਮ ਕਰਨਗੇ।

ਉਥੇ ਹੀ ਬਾਗੀ ਅਕਾਲੀ ਕੌਂਸਲਰਾਂ ਵੱਲੋਂ ਕਾਂਗਰਸ ਵਿਚ ਸ਼ਾਮਲ ਹੋਣ 'ਤੇ ਟਿੱਪਣੀ ਕਰਦਿਆਂ ਸ਼੍ਰੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀਆਂ ਵਿਚ ਛੋਟੇ-ਮੋਟੇ ਲੋਕ ਆਉਂਦੇ-ਜਾਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅਗਲੀਆਂ ਲੋਕ ਸਭਾ ਚੋਣਾਂ ਵਿਚ ਹਕੀਕਤ ਦਿਖਾਵਾਂਗੇ।

ਇਸ ਮੌਕੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਢੁਕਵੇਂ ਪਲੇਟਫਾਰਮ 'ਤੇ ਮੁੱਦਾ ਚੁੱਕਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਦਿਲ ਬਹੁਤ ਵੱਡਾ ਹੈ, ਜੇ ਵਿਧਇਕ ਜ਼ੀਰਾ ਮੁਆਫੀ ਮੰਗ ਲੈਂਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਮੁਆਫ ਕਰ ਦੇਵੇਗੀ।


author

cherry

Content Editor

Related News