ਲੋਕ ਸਭਾ ਚੋਣ ਨਹੀਂ ਲੜ ਸਕਣਗੇ ਮਨਪ੍ਰੀਤ ਬਾਦਲ! ਸਿਹਤ ਨਾਲ ਜੁੜੀ ਅਪਡੇਟ ਆਈ ਸਾਹਮਣੇ

03/28/2024 3:04:48 PM

ਬਠਿੰਡਾ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਸਿਹਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਜਲਦੀ ਹੀ ਇਕ ਹੋਰ ਆਪ੍ਰੇਸ਼ਨ ਕਰਵਾਉਣਾ ਪਵੇਗਾ। ਇਸ ਦੀ ਜਾਣਕਾਰੀ ਮਨਪ੍ਰੀਤ ਬਾਦਲ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, "ਮੇਰੀ ਸਿਹਤ ਵਿਗੜਣ 'ਤੇ ਮਿਲੇ ਪਿਆਰ ਅਤੇ ਦਿਆਲੂ ਇੱਛਾਵਾਂ ਲਈ ਧੰਨਵਾਦੀ ਹਾਂ। ਮੇਰੀ ਰਿਕਵਰੀ ਹੋ ਰਹੀ ਹੈ ਅਤੇ ਤੰਦਰੁਸਤ ਹੋਣ ਲਈ ਆਪਣੇ ਡਾਕਟਰ ਦੀਆਂ ਹਦਾਇਤਾਂ ਦੀ ਪਾਲਣਾ ਕਰ ਰਿਹਾ ਹਾਂ। ਮੈਨੂੰ ਇਕ ਹੋਰ ਸਰਜੀਕਲ ਪ੍ਰਕਿਰਿਆ ਦੀ ਲੋੜ ਪਵੇਗੀ ਜੋ ਕਾਫ਼ੀ ਬਲੌਕ ਹੈ। ਇਹ ਸਰਜਰੀ ਆਉਣ ਵਾਲੇ ਹਫ਼ਤਿਆਂ ਵਿਚ ਹੋਣ ਵਾਲੀ ਹੈ। ਇਸ ਤੋਂ ਬਾਅਦ ਵਾਹਿਗੁਰੂ ਦੀ ਕਿਰਪਾ ਨਾਲ ਮੇਰੀ ਸਿਹਤ ਠੀਕ ਹੋ ਜਾਵੇਗੀ।"

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਵੱਡੇ ਲੀਡਰਾਂ ਨਾਲ ਕੀਤੀ ਮੀਟਿੰਗ

ਮਨਪ੍ਰੀਤ ਬਾਦਲ ਦਿਲ ਦੀਆਂ ਨਾੜੀਆਂ ਦੀ ਬਲਾਕੇਜ ਤੋਂ ਪੀੜਤ ਹਨ। ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਛਾਤੀ ਵਿਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਦਿਲ ਦੀਆਂ ਨਾੜੀਆਂ ਖੋਲ੍ਹਣ ਲਈ ਦੋ ਸਟੰਟ ਪਾਏ ਗਏ। 

ਲੋਕ ਸਭਾ ਚੋਣਾਂ ਲੜਣਾ ਮੁਸ਼ਕਲ

ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿਚ ਇਕੱਲਿਆਂ ਚੋਣ ਲੜਣ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਵੱਲੋਂ ਮਨਪ੍ਰੀਤ ਬਾਦਲ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿਚ ਉਤਾਰਨ ਦੀਆਂ ਚਰਚਾਵਾਂ ਸੀ। ਉਕਤ ਟਵੀਟ ਤੋਂ ਬਾਅਦ ਮਨਪ੍ਰੀਤ ਬਾਦਲ ਦੇ ਕਰੀਬੀ ਸੂਤਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਚੋਣ ਲੜਣ ਦੀਆਂ ਅਟਕਲਾਂ ਨੂੰ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਬਾਦਲ ਦੀ ਸਿਹਤ ਠੀਕ ਨਹੀਂ ਹੈ ਤੇ ਉਹ ਚੋਣਾਂ ਵਿਚ ਸਰਗਰਮੀ ਨਾਲ ਪ੍ਰਚਾਰ ਨਹੀਂ ਕਰ ਸਕਣਗੇ।

ਇਹ ਖ਼ਬਰ ਵੀ ਪੜ੍ਹੋ - ਅਗਲੇ 2 ਮਹੀਨਿਆਂ 'ਚ ਹੋਰ ਵਧੇਗੀ ਸਿਆਸੀ ਭੰਨ-ਤੋੜ! ਕਈ ਲੀਡਰ CM ਮਾਨ ਦੇ ਸੰਪਰਕ 'ਚ

ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਲੜ ਚੁੱਕੇ ਨੇ ਲੋਕ ਸਭਾ ਚੋਣ

ਦੱਸ ਦਈਏ ਕਿ ਮਨਪ੍ਰੀਤ ਬਾਦਲ ਪਹਿਲਾਂ ਵੀ ਬਠਿੰਡਾ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ। ਕਾਂਗਰਸ ਪਾਰਟੀ ਨੇ 2014 ਵਿਚ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਉਮੀਦਵਾਰ ਐਲਾਨਿਆ ਗਿਆ ਸੀ। ਹਾਲਾਂਕਿ ਉਹ ਇਹ ਚੋਣ 19,395 ਵੋਟਾਂ ਦੇ ਫ਼ਰਕ ਨਾਲ ਹਾਰ ਗਏ ਸਨ। ਪਿਛਲੇ ਸਾਲ ਜਨਵਰੀ ਮਹੀਨੇ ਵਿਚ ਉਹ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News