ਮਨਪ੍ਰੀਤ ਬਾਦਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ ''ਤੇ ਹੋਈ ਚਰਚਾ

Monday, Oct 26, 2026 - 09:44 AM (IST)

ਮਨਪ੍ਰੀਤ ਬਾਦਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ ''ਤੇ ਹੋਈ ਚਰਚਾ

ਚੰਡੀਗੜ੍ਹ (ਅੰਕੁਰ) : ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸਬੰਧੀ ਮਨਪ੍ਰੀਤ ਬਾਦਲ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇੱਕ ਨਿੱਜੀ ਤੇ ਪਰਿਵਾਰ ਦੇ ਦਿਲ ਦੇ ਕਰੀਬ ਖ਼ੁਸ਼ੀ ਸਾਂਝੀ ਕਰਨ ਤੋਂ ਇਲਾਵਾ ਉਨ੍ਹਾਂ ਵਿਚਕਾਰ ਪੰਜਾਬ ਦੇ ਭਵਿੱਖ ਅਤੇ ਇਸ ਦੀ ਖ਼ੁਸ਼ਹਾਲੀ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ।

ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਸਿਰਫ਼ ਇਕ ਸੂਬਾ ਨਹੀਂ, ਸਗੋਂ ਦਿਲਾਂ ਦੀ ਧੜਕਣ ਹੈ। ਉਨ੍ਹਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ, ਅਮਿਤ ਸ਼ਾਹ ਨੇ ਅਜਿਹੇ ਭਵਿੱਖ ਦੀ ਕਾਮਨਾ ਕੀਤੀ, ਜਿੱਥੇ ਪੰਜਾਬ ਦੀ ਧਰਤੀ ਖ਼ੁਸ਼ਹਾਲੀ ਨਾਲ ਭਰਪੂਰ ਹੋਵੇ, ਪੰਜਾਬੀ ਪੂਰੇ ਮਾਣ-ਸਨਮਾਨ ਅਤੇ ਵਕਾਰ ਨਾਲ ਜੀਵਨ ਬਤੀਤ ਕਰਨ ਅਤੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੋਰ ਪ੍ਰਫੁੱਲਤ ਹੋਵੇ।

ਇਹ ਵੀ ਪੜ੍ਹੋ : ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ

ਉਨ੍ਹਾਂ ਦੀ ਇਸ ਸੋਸ਼ਲ ਮੀਡੀਆ ਪੋਸਟ ’ਚ ਪੰਜਾਬ ਦੀ ਖ਼ੁਸ਼ਹਾਲੀ, ਲੋਕਾਂ ਦੇ ਮਾਣ-ਸਨਮਾਨ ਅਤੇ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਲੈ ਕੇ ਆਸ ਪ੍ਰਗਟਾਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News