ਪ੍ਰੋਫੈਸ਼ਨਲ ਟੈਕਸ ਲਾਉਣਾ ਸਰਕਾਰ ਦੀ ਮਜ਼ਬੂਰੀ : ਮਨਪ੍ਰੀਤ ਬਾਦਲ

Saturday, Mar 24, 2018 - 12:58 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਕੈਪਟਨ ਸਰਕਾਰ ਦਾ ਦੂਜਾ ਬਜਟ ਪੇਸ਼ ਕਰਨ ਤੋਂ ਬਾਅਦ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਨੂੰ ਸਹੀ ਠਹਿਰਾਇਆ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਬਜਟ 'ਚ ਹਰ ਵਰਗ ਦਾ ਖਾਸ ਖਿਆਲ ਰੱਖਿਆ ਗਿਆ ਹੈ। ਪ੍ਰੋਫੈਸ਼ਨਲ ਟੈਕਸ ਬਾਰੇ ਬੋਲਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਟੈਕਸ ਲਾਉਣਾ ਸਰਕਾਰ ਦੀ ਮਜ਼ਬੂਰੀ ਸੀ ਅਤੇ ਇਹ ਟੈਕਸ ਮਾਮੂਲੀ ਦਰ 'ਤੇ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਰਲਡ ਬੈਂਕ ੋਤੋਂ ਲੋਨ ਲੈਣ ਲਈ ਇਹ ਟੈਕਸ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਡੀ. ਏ. ਦੇਣ ਲਈ ਅਜਿਹੇ ਪੰਜਾਬ ਦੇ ਆਰਥਿਕ ਹਾਲਾਤ ਇਜਾਜ਼ਤ ਨਹੀਂ ਦਿੰਦੇ ਅਤੇ ਜਦੋਂ ਸਹੀ ਮੌਕਾ ਆਵੇਗਾ, ਉਸ ਸਮੇਂ ਡੀ. ਏ. ਦੀਆਂ ਕਿਸ਼ਤਾਂ ਜਾਰੀ ਕਰ ਦਿੱਤੀਆਂ ਜਾਣਗੀਆਂ।


Related News