ਅਕਾਲੀ ਦਲ ਦੀ ਟਿਕਟ ''ਤੇ ਚੋਣ ਲੜਨ ਬਾਰੇ ਮਨਪ੍ਰੀਤ ਬਾਦਲ ਨੇ ਤੋੜੀ ਚੁੱਪੀ, ਦੱਸੀ ਪੂਰੀ ਕਹਾਣੀ
Tuesday, Aug 27, 2024 - 05:46 AM (IST)
ਮਲੋਟ (ਜੁਨੇਜਾ)- ਅਕਾਲੀ ਦਲ ਨਾਲੋਂ ਨਾਤਾ ਤੋੜ ਚੁੱਕੇ ਹਰਦੀਪ ਸਿੰਘ ਡਿੰਪੀ ਨੇ ਆਪਣੇ ਇਸ ਫ਼ੈਸਲੇ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਆਪਣੇ ਚਚੇਰੇ ਭਰਾ ਮਨਪ੍ਰੀਤ ਬਾਦਲ ਨੂੰ ਟਿਕਟ ਦੇਣ ਦੇ ਸੰਕੇਤ ਦਿੱਤੇ ਜਾ ਰਹੇ ਸਨ, ਤੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਕਾਰਨ ਉਨ੍ਹਾਂ ਨੇ ਪਾਰਟੀ ਨੂੰ ਛੱਡਣਾ ਹੀ ਬਿਹਤਰ ਸਮਝਿਆ।
ਉਧਰ ਮਨਪ੍ਰੀਤ ਬਾਦਲ ਵੱਲੋਂ ਬਿਨਾਂ ਕਿਸੇ ਪਾਰਟੀ ਦਾ ਨਾਂ ਲਏ ਹਲਕੇ ਅੰਦਰ ਚਲਾਈ ਜਾ ਰਹੀ ਚੋਣ ਮੁਹਿੰਮ ਤੋਂ ਵੀ ਇਹੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਚੋਣ ਲੜਨਗੇ। ਹਾਲਾਂਕਿ ਇਸ ਮੁਹਿੰਮ ਦੌਰਾਨ ਉਨ੍ਹਾਂ ਵੱਲੋਂ ਕਿਸੇ ਪਾਰਟੀ ਦਾ ਨਾਂ ਨਹੀਂ ਲਿਆ ਜਾ ਰਿਹਾ ਸੀ, ਜਿਸ ਕਰ ਕੇ ਆਮ ਲੋਕਾਂ ਵਿਚ ਡਿੰਪੀ ਢਿੱਲੋਂ ਪ੍ਰਤੀ ਹਮਦਰਦੀ ਦਾ ਰੁਝਾਨ ਬਣ ਰਿਹਾ ਸੀ ਕਿਉਂਕਿ ਡਿੰਪੀ ਨੇ ਦਾਅਵਾ ਕੀਤਾ ਸੀ ਕਿ ਸੁਖਬੀਰ ਬਾਦਲ ਵਲੋਂ ਮਨਪ੍ਰੀਤ ਬਾਦਲ ਨੂੰ ਪਾਰਟੀ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਡਿੰਪੀ ਢਿੱਲੋਂ ਵੱਲੋਂ ਲਗਾਏ ਗਏ ਇਨ੍ਹਾਂ ਇਲਜ਼ਾਮਾਂ ਬਾਰੇ ਚੁੱਪੀ ਤੋੜਦੇ ਹੋਏ ਮਨਪ੍ਰੀਤ ਬਾਦਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਭਾਜਪਾ ਛੱਡ ਕੇ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਤੋਂ ਬਾਅਦ ਉਨ੍ਹਾਂ ਨੇ ਡਿੰਪੀ ਢਿੱਲੋਂ ਬਾਰੇ ਵੀ ਬੋਲਦਿਆਂ ਕਿਹਾ ਕਿ ਉਹ ਬੜੇ ਲੰਬੇ ਸਮੇਂ ਤੋਂ ਅਕਾਲੀ ਦਲ ਨੂੰ ਛੱਡਣ ਦੀਆਂ ਤਿਆਰੀਆਂ ਕਰ ਰਹੇ ਸਨ ਤੇ ਉਹ ਬਸ ਬਹਾਨਾ ਲੱਭ ਰਹੇ ਸਨ।
ਇਹ ਵੀ ਪੜ੍ਹੋ- ਕੰਗਨਾ 'ਤੇ ਰਾਜਾ ਵੜਿੰਗ ਦਾ ਤਿੱਖਾ ਹਮਲਾ, ਕਿਹਾ- ''ਅਜਿਹੇ ਬਿਆਨ ਦੇਣਾ ਪਾਗਲ ਇਨਸਾਨ ਦੀ ਨਿਸ਼ਾਨੀ...''
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਵਲੋਂ ਮਨਪ੍ਰੀਤ ਬਾਦਲ ਨੂੰ ਉਮੀਦਵਾਰ ਵਜੋਂ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ, ਜਿਸ ਮਗਰੋਂ ਮਨਪ੍ਰੀਤ ਨੇ ਗਿੱਦੜਬਾਹਾ ਹਲਕੇ ਦੇ ਪਿੰਡਾਂ ’ਚ ਪੁਰਾਣੇ ਵਰਕਰਾਂ ਨਾਲ ਤਾਲਮੇਲ ਸ਼ੁਰੂ ਕੀਤਾ ਹੈ। ਮਨਪ੍ਰੀਤ ਬਾਦਲ ਤੇ ਉਨ੍ਹਾਂ ਦੀ ਟੀਮ ਇਸ ਮਾਮਲੇ ’ਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਦਾਗ਼ਦਾਰ, ਮਾਂ ਕਹਿੰਦੀ- 'ਕੋਈ ਗੱਲ ਨਹੀਂ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e