ਮਲੋਟ 'ਚ ਸ਼ਰਾਬ ਦੇ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ, ਲਾਰੈਂਸ ਬਿਸ਼ਨੋਈ ਗੈਂਗ ਨੇ ਚੁੱਕੀ ਜ਼ਿੰਮੇਵਾਰੀ

12/2/2019 9:05:50 PM

ਮਲੋਟ(ਕੁਲਦੀਪ/ਜੁਨੇਜਾ) :ਸ਼ਹਿਰ 'ਚ ਦੇਰ ਸ਼ਾਮ ਸ਼ਰਾਬ ਦੇ ਠੇਕੇਦਾਰ ਮਨਪ੍ਰੀਤ ਸਿੰਘ ਮੰਨਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸੀਨੀਅਰ ਕਾਂਗਰਸੀ ਆਗੂ ਬਖਸ਼ੀਸ਼ ਸਿੰਘ ਦੇ ਭਾਣਜੇ ਤੇ ਮਲੋਟ 'ਚ ਸ਼ਰਾਬ ਦੇ ਠੇਕੇਦਾਰ ਮਨਪ੍ਰੀਤ ਸਿੰਘ ਮੰਨਾ 'ਤੇ ਹੋਏ ਜਾਨਲੇਵਾ ਹਮਲੇ ਕਾਰਨ ਉਸ ਦੀ ਹਾਲਤ ਗੰਭੀਰ ਬਣ ਗਈ ਤੇ ਬਾਅਦ 'ਚ ਉਸ ਦੀ ਮੌਤ ਹੋ ਗਈ। ਮਨਪ੍ਰੀਤ ਸਿੰਘ ਮੰਨਾ ਰੋਜ਼ ਦੀ ਤਰ੍ਹਾਂ ਸ਼ਾਮ ਕਰੀਬ ਸਾਢੇ 6 ਵਜੇ ਜਿੰਮ 'ਚੋਂ ਬਾਹਰ ਆਪਣੀ ਕਾਰ ਕੋਲ ਆ ਰਿਹਾ ਸੀ ਕਿ ਇਸ ਦੌਰਾਨ ਇਕ ਕਾਰ 'ਚ ਸਵਾਰ ਕਰੀਬ 4 ਅਣਪਛਾਤੇ ਨੌਜਵਾਨਾਂ ਵਲੋਂ ਉਸ 'ਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ ।ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਨੂੰ ਉਸ ਦੇ ਸਾਥੀਆਂ ਨੇ ਮਲੋਟ ਦੇ ਸਿਵਲ ਹਸਪਤਾਲ 'ਚ ਭਰਤੀ ਕਰਾਇਆ, ਜਿਥੇ ਬਾਅਦ 'ਚ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਇਸ ਘਟਨਾ ਦੇ ਤੁਰੰਤ ਬਾਅਦ ਸਿਟੀ ਮਲੋਟ ਪੁਲਸ ਦੇ ਮੁੱਖ ਅਫਸਰ ਅਮਨਦੀਪ ਸਿੰਘ ਨੇ ਮੌਕੇ 'ਤੇ ਪੁੱਜ ਕੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਪੁਲਸ ਨੇ ਦੋ ਦਰਜਨ ਦੇ ਕਰੀਬ ਚੱਲੀਆਂ ਗੋਲੀਆਂ ਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ। ਪੁਲਸ ਇਸ ਮਾਮਲੇ 'ਚ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ।

ਲਾਰੈਂਸ ਬਿਸ਼ਨੋਈ ਗੈਂਗਸਟਰ ਗੈਂਗ ਨੂੰ ਚੁੱਕੀ ਜ਼ਿੰਮੇਵਾਰੀ
ਸ਼ਰਾਬ ਦੇ ਠੇਕੇਦਾਰ ਮਨਪ੍ਰੀਤ ਸਿੰਘ ਮੰਨਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗਸਟਰ ਗੈਂਗ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੇ ਆਪਣੇ ਫੇਸਬੁੱਕ ਪੇਜ 'ਤੇ ਲਈ ਹੈ। ਲਾਰੈਂਸ ਬਿਸ਼ਨੋਈ ਦੇ ਨਾਮ 'ਤੇ ਬਣੀ ਫੇਸਬੁੱਕ ਆਈ. ਡੀ. 'ਤੇ ਰਾਜੂ ਭਿਸੋਦੀ ਨਾਮ ਦੇ ਇਕ ਗੈਂਗਸਟਰ ਨੇ ਇਕ ਪੋਸਟ ਸ਼ੇਅਰ ਕੀਤੀ, ਜਿਸ 'ਚ ਉਸ ਨੇ ਮਨਪ੍ਰੀਤ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਖੁਦ ਲਈ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ