ਅਕਾਲੀ ਦਲ ਨੇ ਦਾਖਾ ਤੋਂ ਮਨਪ੍ਰੀਤ ਇਯਾਲੀ ਨੂੰ ਐਲਾਨਿਆ ਉਮੀਦਵਾਰ
Tuesday, Sep 24, 2019 - 01:41 PM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਕ ਅਹਿਮ ਐਲਾਨ ਕਰਦੇ ਹੋਏ ਦਾਖਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਇਯਾਲੀ 2008 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਜ਼ਿਲਾ ਪ੍ਰੀਸ਼ਦ ਦੇ ਮੈਂਬਰ ਬਣੇ ਅਤੇ ਫਿਰ ਸਰਬਸੰਮਤੀ ਨਾਲ ਜ਼ਿਲਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਚੁਣੇ ਗਏ ਸਨ। ਇਯਾਲੀ 2012 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਬਣੇ ਸਨ ਤੇ ਇਸ ਸਮੇਂ ਤੋਂ ਅਕਾਲੀ ਦਲ ਦੇ ਜਨਰਲ ਸਕੱਤਰ ਦੇ ਅਹੁਦੇ 'ਤੇ ਕੰਮ ਕਰ ਰਹੇ ਹਨ।