ਮੇਰੇ ’ਤੇ ਲਾਏ ਇਲਜ਼ਾਮ ਕੋਈ ਸਾਬਤ ਕਰ ਦੇਵੇ ਤਾਂ ਛੱਡ ਦੇਵਾਂਗਾ ਸਿਆਸਤ : ਮਨਪ੍ਰੀਤ ਇਯਾਲੀ
Thursday, Aug 11, 2022 - 11:13 PM (IST)
ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਵਿੱਚ ਇਕ ਵਾਰ ਫਿਰ ਅੰਦਰੂਨੀ ਬਗਾਵਤ ਦੇਖਣ ਨੂੰ ਮਿਲ ਰਹੀ ਹੈ। ਦਾਖਾ ਵਿਧਾਨ ਸਭਾ ਹਲਕੇ ਦੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਹੀ ਪਾਰਟੀ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਚੈਲੰਜ ਕੀਤਾ ਹੈ। ਦਰਅਸਲ, ਵਿਰਸਾ ਸਿੰਘ ਵਲਟੋਹਾ ਵੱਲੋਂ ਅੱਜ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਇਹ ਇਲਜ਼ਾਮ ਲਗਾਏ ਕਿ ਮਨਪ੍ਰੀਤ ਇਯਾਲੀ ਭਾਜਪਾ ਨਾਲ ਮੁਲਾਕਾਤ ਕਰ ਰਿਹਾ ਹੈ। ਇਸ ਨੂੰ ਲੈ ਕੇ ਹੁਣ ਮਨਪ੍ਰੀਤ ਸਿੰਘ ਇਯਾਲੀ ਨੇ ਇਸ ਦਾ ਜਵਾਬ ਦਿੱਤਾ ਹੈ। ਉਨ੍ਹਾਂ ਇਕ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਮੇਰੇ ਖ਼ਿਲਾਫ਼ ਕੋਈ ਵੀ ਸਬੂਤ ਦੇ ਦਿਓ ਤਾਂ ਮੈਂ ਸਿਆਸਤ ਛੱਡ ਦਿਆਂਗਾ।
ਖ਼ਬਰ ਇਹ ਵੀ : ਨਹੀਂ ਮਿਲਿਆ ਨਾਲੇ 'ਚ ਡਿੱਗਾ ਬੱਚਾ, ਉਥੇ ਮਿੱਲਾਂ ਦੀ ਪ੍ਰਾਪਰਟੀ ਵੇਚ ਕੀਤਾ ਜਾਵੇਗਾ ਕਿਸਾਨਾਂ ਦਾ ਭੁਗਤਾਨ, ਪੜ੍ਹੋ TOP 10
ਅਕਾਲੀ ਦਲ ਦੇ ਕਈ ਵੱਡੇ ਆਗੂਆਂ ਵੱਲੋਂ ਅੱਜ ਕੀਤੀਆਂ ਪ੍ਰੈੱਸ ਕਾਨਫਰੰਸਾਂ ਵਿੱਚ ਇਯਾਲੀ ਦਾ ਖਾਸ ਜ਼ਿਕਰ ਕੀਤਾ ਗਿਆ ਕਿਉਂਕਿ ਇਯਾਲੀ ਨੇ ਰਾਸ਼ਟਰਪਤੀ ਚੋਣ ਸਮੇਂ ਐੱਨ.ਡੀ.ਏ. ਦੀ ਉਮੀਦਵਾਰ ਦ੍ਰੌਪਦੀ ਮੁਰਮੂ ਨੂੰ ਵੋਟ ਪਾਉਣ ਤੋਂ ਮਨ੍ਹਾ ਕਰ ਦਿੱਤਾ ਸੀ। ਬੇਸ਼ੱਕ ਇਯਾਲੀ ਦਾ ਨਾਂ ਨਹੀਂ ਲਿਆ ਗਿਆ ਪਰ ਅਸਿੱਧੇ ਤੌਰ 'ਤੇ ਕਿਹਾ ਗਿਆ ਕਿ ਸਾਡੇ ਇਕ ਲੀਡਰ ਨੇ ਵੋਟ ਪਾਉਣ ਤੋਂ ਮਨ੍ਹਾ ਕਰ ਦਿੱਤਾ ਸੀ ਤੇ ਹੁਣ ਉਹ ਭਾਜਪਾ ਨਾਲ ਮੁਲਾਕਾਤ ਕਰ ਰਹੇ ਹਨ ਤੇ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਵੀ ਖਾਸ ਤੌਰ 'ਤੇ ਲਿਆ ਗਿਆ। ਉਥੇ ਹੁਣ ਮਨਪ੍ਰੀਤ ਇਯਾਲੀ ਨੇ ਚੈਲੰਜ ਕੀਤਾ ਹੈ ਤੇ ਵਿਰਸਾ ਸਿੰਘ ਵਲਟੋਹਾ ਨੂੰ ਪੁੱਛਿਆ ਹੈ ਕਿ ਇਸ ਬਾਰੇ ਜੇਕਰ ਕੋਈ ਵੀ ਸਬੂਤ ਹੈ ਤਾਂ ਉਹ ਸਾਹਮਣੇ ਰੱਖ ਦਿਓ ਤਾਂ ਮੈਂ ਸਿਆਸਤ ਛੱਡ ਦਿਆਂਗਾ। ਉਨ੍ਹਾਂ ਇਹ ਸਪੱਸ਼ਟ ਕੀਤਾ ਕਿ ਮੈਂ ਦਿੱਲੀ ਜ਼ਰੂਰ ਗਿਆ ਸੀ ਪਰ ਮੈਂ ਆਪਣੀ ਪਤਨੀ ਨੂੰ ਲੈਣ ਗਿਆ ਸੀ, ਜੋ ਕੈਨੇਡਾ ਤੋਂ ਆਏ ਸਨ।
ਇਹ ਵੀ ਪੜ੍ਹੋ : ਨਕਾਬਪੋਸ਼ ਲੁਟੇਰਿਆਂ ਨੇ ਗੰਨ ਪੁਆਇੰਟ 'ਤੇ ਬੈਂਕ 'ਚੋਂ ਲੁੱਟਿਆ 7 ਲੱਖ ਤੋਂ ਵੱਧ ਕੈਸ਼
ਇਯਾਲੀ ਨੇ ਕਿਹਾ ਕਿ ਸਾਡਾ ਏਜੰਡਾ ਪਾਰਟੀ ਨੂੰ ਮਜ਼ਬੂਤ ਕਰਨਾ ਹੈ, ਸਾਨੂੰ ਕੋਈ ਲੋਭ ਨਹੀਂ, ਕੋਈ ਨਿੱਜੀ ਲਾਲਚ ਨਹੀਂ। ਲੋਕਾਂ ਨੂੰ ਜੋ ਸਾਡੇ ਤੋਂ ਆਸ ਹੈ, ਅਸੀਂ ਉਨ੍ਹਾਂ ਮੁੱਦਿਆਂ 'ਤੇ ਗੱਲ ਕਰੀਏ। ਪੰਜਾਬ ਦੇ ਮਸਲਿਆਂ ਬਾਰੇ ਲੜਾਈ ਲੜੀਏ। ਉਨ੍ਹਾਂ ਕਿਹਾ ਕਿ ਜਦੋਂ ਦੇ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਨੂੰ ਛੱਡ ਕੇ ਗਏ ਹਨ, ਉਦੋਂ ਦਾ ਮੈਂ ਕਦੇ ਉਨ੍ਹਾਂ ਨੂੰ ਕਦੇ ਨਹੀਂ ਮਿਲਿਆ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।