ਮਨਪ੍ਰੀਤ ਸਿੰਘ ਇਆਲੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਨਿਯੁਕਤ

03/18/2022 2:43:09 AM

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵੱਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਮਨਪ੍ਰੀਤ ਸਿੰਘ ਇਆਲੀ ਨੂੰ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਨਿਯੁਕਤ ਕੀਤਾ ਹੈ, ਜਦਕਿ ਡਾ. ਸੁਖਵਿੰਦਰ ਕੁਮਾਰ ਚੀਫ ਵ੍ਹਿੱਪ ਹੋਣਗੇ। ਮਨਪ੍ਰੀਤ ਸਿੰਘ ਇਆਲੀ ਦਾਖਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ ਅਤੇ ਤੀਜੀ ਵਾਰ ਵਿਧਾਇਕ ਬਣੇ ਹਨ, ਜਦਕਿ ਡਾ. ਸੁਖਵਿੰਦਰ ਕੁਮਾਰ ਦੂਜੀ ਵਾਰ ਬੰਗਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ।

ਇਹ ਵੀ ਪੜ੍ਹੋ : ਸੰਦੀਪ ਕਤਲਕਾਂਡ ਸਬੰਧੀ ਪੁਲਸ ਦੇ ਹੱਥ ਲੱਗੇ ਅਹਿਮ ਸੁਰਾਗ਼, ਗੈਂਗਸਟਰਾਂ ਨਾਲ ਜੁੜੇ ਤਾਰ

ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅੱਜ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਕੱਲ੍ਹ ਅਤੇ ਅੱਜ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗਾਂ ਕਰਨ ਵਾਲੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਲਈ ਪਾਰਟੀ ਅਤੇ ਇਸ ਦੀ ਭਲਾਈ ਸਭ ਤੋਂ ਜ਼ਰੂਰੀ ਹੈ। ਉਹ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹਨ ਅਤੇ ਅਸਤੀਫਾ ਦੇਣ ਲਈ ਤਿਆਰ ਹਨ। ਪਾਰਟੀ ਲੀਡਰਸ਼ਿਪ ਨੇ ਸੁਖਬੀਰ ਬਾਦਲ ਦੀ ਤਜਵੀਜ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਅਤੇ ਕਈ ਜ਼ਿਲ੍ਹਾ ਪ੍ਰਧਾਨਾਂ ਨੇ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਜ਼ੋਰਦਾਰ ਚੋਣ ਮੁਹਿੰਮ ਦੀ ਗੱਲ ਕਹੀ।

 

 

Manoj

This news is Content Editor Manoj