ਪੰਜਾਬ ਦਾ ਬਜਟ ਪੇਸ਼ ਕਰਨ ਵਿਧਾਨ ਸਭਾ ਪੁੱਜੇ ਮਨਪ੍ਰੀਤ ਬਾਦਲ

Monday, Feb 18, 2019 - 11:46 AM (IST)

ਪੰਜਾਬ ਦਾ ਬਜਟ ਪੇਸ਼ ਕਰਨ ਵਿਧਾਨ ਸਭਾ ਪੁੱਜੇ ਮਨਪ੍ਰੀਤ ਬਾਦਲ

ਚੰਡੀਗੜ੍ਹ : ਪੰਜਾਬ ਦਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਿਧਾਨ ਸਭਾ ਪਹੁੰਚ ਚੁੱਕੇ ਹਨ। ਮਨਪ੍ਰੀਤ ਬਾਦਲ ਵਲੋਂ ਦੁਪਹਿਰ 12 ਵਜੇ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਤੋਂ ਪਹਿਲਾਂ ਮਨਪ੍ਰੀਤ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਹੈ ਕਿ ਬਜਟ ਪੰਜਾਬ ਦੇ ਲੋਕਾਂ ਦੀ ਅਮਾਨਤ ਹੈ ਅਤੇ ਬਜਟ 'ਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਗਰੀਬ ਆਦਮੀ ਨੂੰ ਪਹਿਲ ਦਿੱਤੀ ਗਈ ਹੈ ਅਤੇ ਪੰਜਾਬ ਨੂੰ ਆਪਣੇ ਪੈਰਾਂ 'ਤੇ ਮੁੜ ਖੜ੍ਹੇ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।


author

Babita

Content Editor

Related News