ਮੰਚ ''ਤੇ ਹੀ ਸ਼ਹੀਦਾਂ ਦੇ ਪਰਿਵਾਰਾਂ ਨੇ ਮਨਪ੍ਰੀਤ ਬਾਦਲ ਤੋਂ ਸਨਮਾਨ ਲੈਣ ਤੋਂ ਕੀਤਾ ਇਨਕਾਰ (ਵੀਡੀਓ)

08/15/2019 5:59:52 PM

ਮੋਗਾ (ਵਿਪਨ) : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਮੋਗਾ ਵਿਖੇ ਆਜ਼ਾਦੀ ਦਿਵਸ 'ਤੇ ਝੰਡਾ ਲਹਿਰਾਉਣ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕਰਨਾ ਸੀ। ਪਰਿਵਾਰਾਂ ਨੂੰ ਸਨਮਾਨਿਤ ਕਰਨ ਤੋਂ ਪਹਿਲਾਂ ਭਾਵੇਂ ਕਿ ਉਨ੍ਹਾਂ ਨੇ ਸਰਕਾਰ ਦੇ ਖਿਲਾਫ ਜਮ ਕੇ ਭੜਾਸ ਕੱਢੀ ਪਰ ਇਸ ਦੌਰਾਨ ਵੱਡੀ ਘਟਨਾ ਇਹ ਵਾਪਰੀ ਕਿ ਸ਼ਹੀਦਾਂ ਦੇ ਕਈ ਪਰਿਵਾਰਾਂ ਨੇ ਮਨਪ੍ਰੀਤ ਸਿੰਘ ਬਾਦਲ ਦੇ ਹੱਥੋਂ ਸਨਮਾਨ ਲੈਣ ਤੋਂ ਮਨਾ ਕਰ ਦਿੱਤਾ, ਜਿਸ ਤੋਂ ਬਾਅਦ ਮਾਹੌਲ ਗਰਮਾ ਗਿਆ। ਦੱਸ ਦਈਏ ਕਿ ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸਨਮਾਨ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਸ਼ਹੀਦ ਪਰਿਵਾਰਾਂ 'ਚੋਂ ਸੁਰਿੰਦਰ ਕੌਰ ਅਤੋ ਹੋਰ ਪਰਿਵਾਰਾਂ ਨੇ ਮਨਪ੍ਰੀਤ ਬਾਦਲ ਤੋਂ ਸਨਮਾਨ ਲੈਣ ਲਈ ਮਨਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਸ਼ਹੀਦਾਂ ਦੇ ਪਰਿਵਾਰ ਸਰਕਾਰ ਖਿਲਾਫ ਇਸ ਗੱਲ ਤੋਂ ਨਾਰਾਜ਼ ਸਨ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਜ਼ ਵਾਅਦੇ ਹੀ ਕੀਤੇ ਜਾਂਦੇ ਹਨ ਪਰ ਇਸ ਨੂੰ ਅਮਲੀ ਜਾਮਾ ਨਹੀਂ ਪਹਿਣਾਇਆ ਜਾਂਦਾ ਹੈ। ਉਨ੍ਹਾਂ ਮਨਪ੍ਰੀਤ ਬਾਦਲ 'ਤੇ ਵੀ ਦੋਸ਼ ਲਗਾਇਆ ਕਿ ਉਨ੍ਹਾਂ ਨੇ ਵੀ ਇੱਥੇ ਵਾਅਦੇ ਕਰਕੇ ਚੱਲੇ ਜਾਣਾ ਹੈ ਅਤੇ ਕੋਈ ਵੀ ਵਾਅਦਾ ਪੂਰਾ ਨਹੀਂ ਕਰਨਾ ਹੈ। 

ਦੱਸਣਯੋਗ ਹੈ ਕਿ ਸਿਆਸੀ ਸਟੇਜਾਂ 'ਤੇ ਸਰਕਾਰਾਂ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਫ ਸਨਮਾਨਿਤ ਕੀਤਾ ਜਾਂਦਾ ਹੈ। ਅਸਲ 'ਚ ਸਰਕਾਰ ਵਲੋਂ ਉਨ੍ਹਾਂ ਦੀ ਮਦਦ ਵੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਜਿਹੇ ਖੁਸ਼ੀ ਦਿਹਾੜਿਆਂ ਮੌਕੇ ਸਰਕਾਰਾਂ ਨੂੰ ਸ਼ਰਮਸਾਰ ਨਾ ਹੋਣਾ ਪਵੇ।


Anuradha

Content Editor

Related News