CAA ਨੂੰ ਲੈ ਕੇ ਸੁਖਬੀਰ ਬਾਦਲ 'ਤੇ ਵਰ੍ਹੇ ਮਨਪ੍ਰੀਤ ਬਾਦਲ (ਵੀਡੀਓ)

12/28/2019 6:39:48 PM

ਬਠਿੰਡਾ (ਬਾਂਸਲ)— ਕਾਂਗਰਸ ਪਾਰਟੀ ਦੇ 134ਵੇਂ ਸਥਾਪਨਾ ਦਿਵਸ 'ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਮਨਪ੍ਰੀਤ ਸਿੰਘ ਬਾਦਲ ਨੇ ਨਾਗਰਿਕਤਾ ਸੋਧ ਬਿੱਲ ਨੂੰ ਦੇਸ਼ ਦੀ ਸ਼ਾਂਤੀ ਲਈ ਖਤਰਾ ਦੱਸਿਆ ਅਤੇ ਸੁਖਬੀਰ ਸਿੰਘ ਬਾਦਲ 'ਤੇ ਵਰ੍ਹਦੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਸ 'ਤੇ ਮੌਕਾ ਪ੍ਰਸਤੀ ਦੀ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਨੂੰ ਇੰਨੀਂ ਹੀ ਚਿੰਤਾ ਸੀ ਤਾਂ ਉਹ ਸੰਸਦ 'ਚ ਇਸ ਖਿਲਾਫ ਬੋਲਦੇ।

ਅਕਾਲੀ ਦਲ ਵੱਲੋਂ ਲਗਾਤਾਰ ਗੈਂਗਸਟਰਾਂ ਨਾਲ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਬੰਧ ਦੱਸੇ ਜਾਣ ਦੇ ਮੁੱਦੇ 'ਤੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਮਾਮਲੇ 'ਚ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਉਨ੍ਹਾਂ ਪੰਜਾਬ 'ਚ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਤਰ੍ਹਾਂ ਮੀਡੀਆ 'ਤੇ ਕਿਸੇ ਨੂੰ ਵੀ ਧਮਕੀ ਦੇਣਾ ਗੈਰ-ਕਾਨੂੰਨੀ ਹੈ। ਗੈਂਗਸਟਰ ਸਾਡੇ ਦੇਸ਼ ਦੇ ਦੁਸ਼ਮਣ ਹਨ ਅਤੇ ਇਨ੍ਹਾਂ ਦੀ ਜਗ੍ਹਾ ਕਿੱਥੇ ਹੋਣੀ ਚਾਹੀਦੀ ਹੈ, ਇਹ ਸਾਰਿਆਂ ਨੂੰ ਪਤਾ ਹੈ।

PunjabKesari

ਦੱਸ ਦੇਈਏ ਕਿ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਲਗਾਤਾਰ ਰੰਧਾਵਾ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਇਲਜ਼ਾਮ ਲਾਏ ਜਾ ਰਹੇ ਹਨ। ਹਾਲਾਂਕਿ ਰੰਧਾਵਾ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੇ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਵੀ ਰੰਧਾਵਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਪੂਰੇ ਮਾਮਲੇ 'ਚ ਨਵਾਂ ਮੋੜ ਉਸ ਸਮੇਂ ਆਇਆ ਜਦੋਂ ਕਿਸੇ ਗੈਂਗਸਟਰ ਵੱਲੋਂ ਰੰਧਾਵਾ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦਿੱਤੀਆਂ ਗਈਆ।

ਉੱਧਰ ਜਦੋਂ ਮਨਪ੍ਰੀਤ ਬਾਦਲ ਤੋਂ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਦੌਰੇ 'ਤੇ ਹੋਏ ਸਰਕਾਰੀ ਖਰਚੇ ਬਾਰੇ ਪੁੱਛਿਆ ਗਿਆ ਤਾਂ ਉਹ ਹੱਸ ਕੇ ਟਾਲ ਗਏ।  
ਸਿਆਸਤ 'ਚ ਇਕ-ਦੂਜੇ 'ਤੇ ਇਲਜ਼ਾਮ ਲਾਉਣੇ ਕੋਈ ਨਵੀਂ ਗੱਲ ਨਹੀਂ ਹੈ ਪਰ ਇਸ ਮਾਮਲੇ 'ਚ ਦੋ ਸਿਆਸਤਦਾਨ ਹੀ ਨਹੀਂ ਸਗੋਂ ਗੈਂਗਸਟਰਾਂ ਦੇ ਰੂਪ 'ਚ ਤੀਜੀ ਧਿਰ ਵੀ ਸ਼ਾਮਲ ਹੋ ਚੁੱਕੀ ਹੈ। ਇਹ ਮਾਮਲਾ ਕਿੱਥੇ ਤੱਕ ਪਹੁੰਚਦਾ ਹੈ, ਇਹ ਦੇਖਣ ਵਾਲੀ ਗੱਲ ਹੋਵੇਗੀ।


shivani attri

Content Editor

Related News