ਜਾਣੋ ਬਜਟ ਪੇਸ਼ ਕਰਨ ਤੋਂ ਪਹਿਲਾਂ ਕੀ ਬੋਲੇ ਮਨਪ੍ਰੀਤ ਬਾਦਲ
Saturday, Mar 24, 2018 - 10:14 AM (IST)

ਚੰਡੀਗੜ੍ਹ : ਕਾਂਗਰਸ ਵਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਆਪਣਾ ਦੂਜਾ ਬਜਟ ਪੇਸ਼ ਕਰਨਗੇ। ਬਜਟ ਪੇਸ਼ ਕਰਨ ਤੋਂ ਪਹਿਲਾਂ ਖਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਹਿੰਦੋਸਤਾਨ ਦੇ ਮੱਥੇ 'ਤੇ ਚਮਕਾਇਆ ਜਾਵੇਗਾ। ਮਨਪ੍ਰੀਤ ਬਾਦਲ ਥੋੜ੍ਹੀ ਹੀ ਦੇਰ 'ਚ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਪੁੱਜਣਗੇ।