ਵੱਡੀ ਖ਼ਬਰ : ਭਾਜਪਾ ਵਿਚ ਸ਼ਾਮਲ ਹੋਏ ਮਨਪ੍ਰੀਤ ਬਾਦਲ
Wednesday, Jan 18, 2023 - 06:36 PM (IST)
ਨਵੀਂ ਦਿੱਲੀ/ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦੀ ਅਗਵਾਈ ਵਿਚ ਭਾਜਪਾ ਦਾ ਪੱਲਾ ਫੜਿਆ ਹੈ। ਮਨਪ੍ਰੀਤ ਬਾਦਲ ਨੇ ਕੁੱਝ ਦੇਰ ਪਹਿਲਾਂ ਹੀ ਕਾਂਗਰਸ ਵਿਚੋਂ ਅਸਤੀਫ਼ਾ ਦਿੱਤਾ ਸੀ। ਰਾਹੁਲ ਗਾਂਧੀ ਨੂੰ ਭੇਜੇ ਲੰਬੇ ਚੌੜੇ ਅਸਤੀਫ਼ੇ ਵਿਚ ਮਨਪ੍ਰੀਤ ਨੇ ਕਈ ਗਿਲੇ ਸ਼ਿਕਵੇ ਵੀ ਪਾਰਟੀ ਲੀਡਰਿਸ਼ਪ ਨਾਲ ਕੀਤੇ ਸਨ। ਜਿਸ ਵਿਚ ਉਨ੍ਹਾਂ ਨੇ ਕਿਸੇ ਖਾਸ ਆਗੂ ਦਾ ਨਾਂ ਤਾਂ ਨਹੀਂ ਲਿਆ ਸੀ ਪਰ ਉਨ੍ਹਾਂ ਨੇ ਅਸਿੱਧੇ ਤੌਰ ’ਤੇ ਕਾਂਗਰਸ ਦੇ ਮੌਜੂਦਾ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਵੱਡੇ ਹਮਲੇ ਬੋਲੇ ਸਨ।
ਇਹ ਵੀ ਪੜ੍ਹੋ : ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ’ਚੋਂ ਦਿੱਤਾ ਅਸਤੀਫ਼ਾ
ਕੀ ਕਿਹਾ ਮਨਪ੍ਰੀਤ ਬਾਦਲ ਨੇ ਅਸਤੀਫ਼ੇ ਵਿਚ
ਮਨਪ੍ਰੀਤ ਬਾਦਲ ਨੇ ਅਸਤੀਫ਼ੇ ਵਿਚ ਆਖਿਆ ਹੈ ਕਿ ਕਾਂਗਰਸ ਨੇ ਪਾਰਟੀ ਅਤੇ ਪੰਜਾਬ ਦੀ ਜ਼ਿੰਮੇਵਾਰੀ ਜਿਨ੍ਹਾਂ ਲੋਕਾਂ ਨੂੰ ਸੌਂਪੀ ਹੈ, ਉਨ੍ਹਾਂ ਨੇ ਕਾਂਗਰਸ ਨੂੰ ਜੋੜਨ ਦੀ ਬਜਾਏ ਸਗੋਂ ਹੋਰ ਤੋੜਿਆ ਹੈ। ਉਨ੍ਹਾਂ ਲੋਕਾਂ ਨੇ ਧੜੇਬੰਦੀ ਨੂੰ ਹੋਰ ਵਧਾਉਣ ਦਾ ਕੰਮ ਕੀਤਾ ਹੈ। ਮਨਪ੍ਰੀਤ ਨੇ ਕਿਹਾ ਹੈ ਕਿ ਉਹ ਅਸਤੀਫ਼ਾ ਦੇਣ ਲੱਗੇ ਬਹੁਤ ਉਦਾਸ ਹਨ। ਮਨਪ੍ਰੀਤ ਨੇ ਕਿਹਾ ਕਿ ਜਿਸ ਸਮੇਂ ਉਹ ਕਾਂਗਰਸ ਵਿਚ ਸ਼ਾਮਲ ਹੋਏ ਸਨ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਬਹੁਤ ਉਮੀਦਾਂ ਸਨ ਪਰ ਕਾਂਗਰਸ ਦੀ ਕਮਾਨ ਉਨ੍ਹਾਂ ਲੋਕਾਂ ਦੇ ਹੱਥ ਦਿੱਤੀ ਗਈ ਹੈ, ਜਿਨ੍ਹਾਂ ਨੇ ਕਾਂਗਰਸ ਵਿਚ ਧੜੇਵੰਦੀ ਹੋਰ ਵਧਾਈ ਹੈ।
ਇਹ ਵੀ ਪੜ੍ਹੋ : ਨਵੋਜਤ ਸਿੱਧੂ ਦੀ ਰਿਹਾਈ ਬਾਰੇ ਵੱਡੀ ਖ਼ਬਰ, ਤਿਆਰੀਆਂ ਸ਼ੁਰੂ, ਸੋਸ਼ਲ ਮੀਡੀਆ ’ਤੇ ਜਾਰੀ ਹੋਇਆ ਸਵਾਗਤੀ ਰੂਟ