ਜ਼ਿਮਨੀ ਚੋਣਾਂ ''ਚ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਮਿਲੀ ਕਰਾਰੀ ਹਾਰ, ਜ਼ਮਾਨਤ ਹੋ ਗਈ ਜ਼ਬਤ
Sunday, Nov 24, 2024 - 05:57 AM (IST)
ਗਿੱਦੜਬਾਹਾ (ਕਟਾਰੀਆ)- ਗਿੱਦੜਬਾਹਾ ਉਪ ਚੋਣ ’ਚ ਜਿੱਥੇ 'ਆਮ ਆਦਮੀ ਪਾਰਟੀ' ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ 71,198 ਵੋਟਾਂ ਹਾਸਲ ਕਰ ਕੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ (49,397 ਵੋਟਾਂ) ਨੂੰ 21,801 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਵੱਡੀ ਜਿੱਤ ਦਰਜ ਕੀਤੀ ਹੈ। ਉੱਥੇ ਹੀ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੀ ਜ਼ਮਾਨਤ ਹੀ ਜ਼ਬਤ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਕਾਨੂੰਨ ਅਨੁਸਾਰ ਕਿਸੇ ਵੀ ਉਮੀਦਵਾਰ ਨੂੰ ਆਪਣੀ ਜ਼ਮਾਨਤ ਬਚਾਉਣ ਲਈ ਕੁਲ ਪਈਆਂ ਵੋਟਾਂ ’ਚੋਂ 10 ਪ੍ਰਤੀਸ਼ਤ ਵੋਟਾਂ ਹਾਸਿਲ ਕਰਨੀਆਂ ਹੁੰਦੀਆਂ ਹਨ, ਪਰ ਇਸ ਚੋਣ ਵਿਚ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਕੁੱਲ ਪਈਆਂ 1,37,381 ਵੋਟਾਂ ਵਿਚੋਂ ਸਿਰਫ 12,227 ਵੋਟਾਂ ਹੀ ਪ੍ਰਾਪਤ ਕਰ ਸਕੇ, ਜਦਕਿ ਉਨ੍ਹਾਂ ਨੂੰ ਜ਼ਮਾਨਤ ਬਚਾਉਣ ਦੇ ਲਈ 13,738 ਵੋਟਾਂ ਚਾਹੀਦੀਆਂ ਸਨ।
ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਲਈ 3 ਸੀਟਾਂ 'ਤੇ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ, ਪਤਨੀ ਅੰਮ੍ਰਿਤਾ ਵੜਿੰਗ ਵੀ ਹੋ ਗਏ ਭਾਵੁਕ
ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਦੀ ਮਦਦ ਦੇ ਲਈ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਭਾਜਪਾ ਦੇ ਕਈ ਵੱਡੇ ਨੇਤਾਵਾਂ ਵਲੋਂ ਵੀ ਸ਼ਿਰਕਤ ਕੀਤੀ ਗਈ ਸੀ ਅਤੇ ਭਜਨ ਗਾਇਕ ਕਨ੍ਹਈਆ ਮਿੱਤਲ ਵਲੋਂ ਵੀ ਇਥੇ ਜਾਗਰਣ ਦਾ ਆਯੋਜਨ ਕੀਤਾ ਗਿਆ ਸੀ, ਪਰ ਇਸ ਸਭ ਦੇ ਬਾਵਜੂਦ ਉਹ ਜਿੱਤ ਹਾਸਲ ਨਹੀਂ ਕਰ ਸਕੇ।
ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ ਦੇ ਨਤੀਜਿਆਂ ਮਗਰੋਂ ਬੋਲੇ ਰਵਨੀਤ ਬਿੱਟੂ ; 'ਆਪਾਂ ਦੋਵੇਂ ਰੁੱਸ ਬੈਠੇ ਤਾਂ ਮਨਾਊ ਕੌਣ ਵੇ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e