ਮਨਪ੍ਰੀਤ ਸਿੰਘ ਸੰਧੂ ਪੰਜਾਬ ਕਾਂਗਰਸ ਵਲੋਂ ਬੁਲਾਰਾ ਨਿਯੁਕਤ

Wednesday, Jan 15, 2020 - 12:58 AM (IST)

ਮਨਪ੍ਰੀਤ ਸਿੰਘ ਸੰਧੂ ਪੰਜਾਬ ਕਾਂਗਰਸ ਵਲੋਂ ਬੁਲਾਰਾ ਨਿਯੁਕਤ

ਡੇਰਾਬੱਸੀ,(ਅਨਿਲ)- ਹਲਕਾ ਡੇਰਾਬੱਸੀ ਦੇ ਸੀਨੀਅਰ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਸੰਧੂ (ਬੰਨੀ ਸੰਧੂ) ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਪੰਜਾਬ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਮਨਪ੍ਰੀਤ ਸਿੰਘ ਸੰਧੂ ਨੂੰ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਬੰਨੀ ਸੰਧੂ ਨੇ ਆਪਣੀ ਨਿਯੁਕਤੀ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਉਣਗੇ।


Related News