ਅਕਾਲੀਆਂ ਖਿਲਾਫ ਝੂਠੇ ਕੇਸ ਦਰਜ ਕਰਾਉਣ ਵਾਲਿਆਂ ਨੂੰ ਨਹੀਂ ਬਖਸ਼ਾਂਗੇ : ਮਜੀਠੀਆ

Thursday, May 02, 2019 - 12:42 PM (IST)

ਅਕਾਲੀਆਂ ਖਿਲਾਫ ਝੂਠੇ ਕੇਸ ਦਰਜ ਕਰਾਉਣ ਵਾਲਿਆਂ ਨੂੰ ਨਹੀਂ ਬਖਸ਼ਾਂਗੇ : ਮਜੀਠੀਆ

ਮਾਨਸਾ (ਸੰਦੀਪ ਮਿੱਤਲ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਯੂਥ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਅਕਾਲੀ ਆਗੂਆਂ ਅਤੇ ਵਰਕਰਾਂ ਉਪਰ ਦਰਜ ਕੀਤੇ ਜਾ ਰਹੇ ਝੂਠੇ ਕੇਸਾਂ ਨੂੰ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ ਤੇ ਸਮਾਂ ਆਉਣ 'ਤੇ ਅਜਿਹੇ ਝੂਠੇ ਕੇਸ ਦਰਜ ਕਰਵਾਉਣ ਵਾਲੇ ਕਾਂਗਰਸੀਆਂ ਅਤੇ ਕੇਸ ਦਰਜ ਕਰਨ ਵਾਲੇ ਪੁਲਸ ਅਫਸਰਾਂ ਖਿਲਾਫ ਸਖਤੀ ਨਾਲ ਨਜਿੱਠਿਆ ਜਾਵੇਗਾ। ਬੁੱਧਵਾਰ ਨੂੰ ਇੱਥੇ ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਉਨ੍ਹਾਂ ਨੌਜਵਾਨਾਂ ਨੂੰ ਹੋਰ ਵੀ ਮਜ਼ਬੂਤ ਹੋਣ ਦਾ ਸੱਦਾ ਦਿੱਤਾ।

ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮਕਸਦ ਹਮੇਸ਼ਾ ਪੰਜਾਬ ਦਾ ਸਰਬਪੱਖੀ ਵਿਕਾਸ ਤੇ ਹਰ ਵਰਗ ਦੀ ਭਲਾਈ ਲਈ ਯੋਜਨਾਵਾਂ ਉਲੀਕ ਕੇ ਉਨ੍ਹਾਂ ਨੂੰ ਪੂਰੀਆਂ ਕਰਨਾ ਹੈ ਜਦਕਿ ਕਾਂਗਰਸ ਪਾਰਟੀ ਸੱਤਾ 'ਚ ਆਉਣ 'ਤੇ ਇਨ੍ਹਾਂ ਯੋਜਨਾਵਾਂ ਨੂੰ ਬੰਦ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਲਕੇ ਦੇ ਵੋਟਰਾਂ ਨੂੰ ਦੱਸੇ ਕਿ ਪੰਜਾਬ ਅੰਦਰ ਕਿਹੜੇ ਲੋਕ ਭਲਾਈ ਦੇ ਕੰਮ ਕੀਤੇ ਹਨ।


author

cherry

Content Editor

Related News