ਮਾਨਸਾ ''ਚ ਕੋਰੋਨਾ ਨੇ ਮੁੜ ਦਿੱਤੀ ਦਸਤਕ, 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ

Wednesday, Jun 17, 2020 - 01:18 PM (IST)

ਮਾਨਸਾ (ਅਮਰਜੀਤ) : ਜ਼ਿਲ੍ਹਾ ਮਾਨਸਾ ਨੂੰ ਕੋਰੋਨਾ ਮੁਕਤ ਹੋਏ ਅਜੇ ਇਕ ਦਿਨ ਵੀ ਪੂਰਾ ਨਹੀਂ ਹੋਇਆ ਸੀ ਕਿ ਮੁੜ ਤੋਂ ਇਥੇ ਕੋਰੋਨਾ ਨੇ ਦਸਤਕ ਦੇ ਦਿੱਤੀ। ਮਾਨਸਾ 'ਚ ਅੱਜ ਤਿੰਨ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਜ਼ਿਲ੍ਹੇ 'ਚ ਬੀਤੀ ਸ਼ਾਮ ਹੀ ਦੋ ਲੋਕ ਕੋਰੋਨਾ ਖਿਲਾਫ ਜੰਗ ਜਿੱਤ ਸਨ, ਜਿਸ ਤੋਂ ਬਾਅਦ ਮਾਨਸਾ ਕੋਰੋਨਾ ਮੁਕਤ ਹੋ ਗਿਆ ਸੀ। ਇਥੇ ਦੱਸ ਦੇਈਏ ਕਿ ਮਾਨਸਾ 'ਚ ਕੋਰੋਨਾ ਦੇ ਹੁਣ ਤੱਕ ਕੁਲ 38 ਕੇਸ ਸਾਹਮਣੇ ਆਏ ਸਨ, ਜਿਨ੍ਹਾਂ 'ਚੋਂ 35 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 3 ਕੇਸ ਸਰਗਰਮ ਹਨ।  

ਇਹ ਵੀ ਪੜ੍ਹੋਂ : ਬਠਿੰਡਾ 'ਚ ਕੋਰੋਨਾ ਦਾ ਕਹਿਰ, 5 ਨਵੇਂ ਮਾਮਲਿਆਂ ਦੀ ਪੁਸ਼ਟੀ

ਇਥੇ ਦੱਸ ਦੇਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਮਹਾਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਸਾਢੇ 3 ਲੱਖ ਦੇ ਪਾਰ ਜਾ ਪੁੱਜੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 2003 ਲੋਕਾਂ ਦੀ ਮੌਤ ਹੋਈ ਹੈ। ਇਸ ਤਰ੍ਹਾਂ ਮੌਤਾਂ ਦਾ ਅੰਕੜਾ 11,903 'ਤੇ ਪਹੁੰਚ ਗਿਆ ਹੈ। ਦੇਸ਼ 'ਚ ਹੁਣ ਤੱਕ 3,54,065 ਲੋਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 1,86,935 ਲੋਕ ਠੀਕ ਹੋ ਚੁੱਕੇ ਹਨ। ਜਦਕਿ 1,55,227 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿਚ 10,974 ਨਵੇਂ ਮਾਮਲੇ ਸਾਹਮਣੇ ਹਨ।

ਇਹ ਵੀ ਪੜ੍ਹੋਂ : ਤਰਨਤਾਰਨ 'ਚ ਇਕ ਹੋਰ ਥਾਣੇਦਾਰ ਕੋਰੋਨਾ ਪਾਜ਼ੇਟਿਵ


Baljeet Kaur

Content Editor

Related News