ਆਖਿਰ ਕਿਉਂ ਪਿਓ ਨੇ ਧੀ ਨੂੰ ਉਤਾਰਿਆ ਮੌਤ ਦੇ ਘਾਟ (ਵੀਡੀਓ)

06/24/2018 10:22:11 AM

ਮਾਨਸਾ (ਬਿਊਰੋ) : ਮਾਨਸਾ ਦੇ ਪਿੰਡ ਗੁਰਨੇ ਖੁਰਦ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਪਿਓ ਨੇ ਹੀ ਆਪਣੀ ਧੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। 
ਜਾਣਕਾਰੀ ਮੁਤਾਬਕ ਆਪਣੀ ਇੱਜ਼ਤ ਬਚਾਉਣ ਦੀ ਖਾਤਰ ਜਗਤਾਰ ਸਿੰਘ ਨੇ ਆਪਣੀ ਧੀ ਕੁਲਵੰਤ ਕੌਰ (19) ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਸ ਨੇ ਪਿੰਡ ਦੇ ਚੌਂਕੀਦਾਰ ਦੇ ਬਿਆਨ ਦੇ ਆਧਾਰ 'ਤੇ ਦੋਸ਼ੀ ਪਿਓ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਉਸ ਦੀ ਭਾਲ 'ਚ ਜੁੱਟ ਗਈ ਹੈ।