ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Tuesday, Aug 18, 2020 - 04:44 PM (IST)
ਮਾਨਸਾ (ਅਮਰਜੀਤ) : ਮਾਨਸਾ 'ਚ ਬੀਤੇ ਦਿਨ ਕਿਸਾਨ ਨੇਤਾ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਬਲਵੀਰ ਸਿੰਘ ਵਾਸੀ ਪਿੰਡ ਕੋਟੜਾ ਕਲਾਂ ਦੇ ਰੂਪ 'ਚ ਹੋਈ ਹੈ। ਉਸ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਸਰਕਾਰ ਨੂੰ ਦੱਸਿਆ ਹੈ।
ਇਹ ਵੀ ਪੜ੍ਹੋਂ : ਦਰਿੰਦੇ ਪਤੀ ਦੀ ਕਰਤੂਤ: ਪਤਨੀ ਦੇ ਢਿੱਡ 'ਚ ਦਾਤੀ ਮਾਰ ਕੇ ਕੀਤਾ ਕਤਲ
ਇਸ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਮ੍ਰਿਤਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਉਨ੍ਹਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਤੇ ਸਰਕਾਰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮੰਗ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਕਿਸਾਨ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋਂ : ਬੈਂਕ ਮੈਨੇਜਰ ਦੀ ਦਰਿੰਦਗੀ, ਦੂਜਾ ਵਿਆਹ ਕਰਵਾਉਣ ਲਈ ਪਤਨੀ ਤੇ 3 ਬੱਚਿਆਂ ਦਾ ਕੀਤਾ ਬੇਰਹਿਮੀ ਨਾਲ ਕਤਲ