ਮਾਨਸਾ ’ਚ ਸਿਹਤ ਵਿਭਾਗ ਦਾ ਕਾਰਨਾਮਾ, ਨੌਜਵਾਨ ਨੂੰ ਬਣਾ ਦਿੱਤਾ ‘ਮਾਂ’, ਜਾਣੋ ਕੀ ਹੈ ਪੂਰਾ ਮਾਮਲਾ

Thursday, May 06, 2021 - 06:52 PM (IST)

ਮਾਨਸਾ ’ਚ ਸਿਹਤ ਵਿਭਾਗ ਦਾ ਕਾਰਨਾਮਾ, ਨੌਜਵਾਨ ਨੂੰ ਬਣਾ ਦਿੱਤਾ ‘ਮਾਂ’, ਜਾਣੋ ਕੀ ਹੈ ਪੂਰਾ ਮਾਮਲਾ

ਮਾਨਸਾ (ਅਮਰਜੀਤ ਚਾਹਲ): ਮਾਨਸਾ ਸਿਹਤ ਵਿਭਾਗ ਦਾ ਵੱਡਾ ਕਾਰਨਾਮਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਾਨਸਾ ਦਾ ਇਕ ਨੌਜਵਾਨ ਅਤੇ ਉਸ ਦੀ ਭਾਬੀ ਮਾਨਸਾ ’ਚ ਕੈਂਪ ’ਤੇ ਵੈਕਸੀਨ ਲਗਾਉਣ ਗਏ, ਜਿੱਥੇ ਨੌਜਵਾਨ ਨੂੰ ਵੈਕਸੀਨ ਲਗਾ ਦਿੱਤੀ ਪਰ ਉਸ ਦੀ ਭਾਬੀ ਨੂੰ ਇਸ ਲਈ ਵੈਕਸੀਨ ਨਹੀਂ ਲਗਾਈ ਕਿ ਉਹ ਬੱਚੇ ਨੂੰ ਦੁੱਧ ਪਿਲਾਉਂਦੀ ਹੈ ਪਰ ਜਦੋਂ ਉਸ ਦੇ ਕੋਲ ਸਰਟੀਫਿਕੇਟ ਆੇ ਤਾਂ ਉਹ ਹੈਰਾਨ ਹੋ ਗਏ। ਨੌਜਵਾਨ ਦੇ ਸਰਟੀਫਿਕੇਟ ’ਤੇ ਲਿਖਿਆ ਸੀ ਕਿ ਤੁਸੀਂ ਬੱਚੇ ਨੂੰ ਦੁੱਧ ਪਿਲਾਉਂਦੇ ਹੋ ਤਾਂ ਇਸ ਲਈ ਤੁਹਾਡੇ ਵੈਕਸੀਨ ਨਹੀਂ ਲੱਗ ਸਕਦੀ ਅਤੇ ਜਨਾਨੀ ਦੇ ਸਰਟੀਫਿਕੇਟ ’ਤੇ ਲਿਖ ਦਿੱਤਾ ਕਿ ਤੁਹਾਡੀ ਵੈਕਸੀਨ ਸਫ਼ਲਤਾ ਪੂਰਵਕ ਢੰਗ ਨਾਲ ਲੱਗ ਚੁੱਕੀ ਹੈ।

ਇਹ ਵੀ ਪੜ੍ਹੋ:   ਆਕਸੀਜਨ ਪਲਾਂਟ ਲਗਵਾਉਣ ਲਈ ਡਾ. ਓਬਰਾਏ ਨੇ ਵਧਾਇਆ ਮਦਦ ਦਾ ਹੱਥ, ਕੈਪਟਨ ਨੂੰ ਕੀਤੀ ਇਹ ਅਪੀਲ

PunjabKesari

ਉਕਤ ਲੋਕਾਂ ਨੇ ਦੱਸਿਆ ਕਿ ਇਸ ਮਾਮਲੇ ’ਤੇ ਉਨ੍ਹਾਂ ਨੇ ਸਿਹਤ ਵਿਭਾਗ ਨਾਲ ਕਈ ਵਾਰ ਸੰਪਰਕ ਕੀਤਾ ਪਰ ਉਨ੍ਹਾਂ ਨੇ ਸਰਟੀਫਿਕੇਟ ਸਹੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ’ਤੇ ਕਈ ਵਾਰ ਸਿਵਲ ਸਰਜਨ ਮਾਨਸਾ ਨਾਲ ਗੱਲ ਕੀਤੀ ਗਈ  ਪਰ ਉਨ੍ਹਾਂ ਨੇ ਵੀ ਇਸ ਗੱਲ ਨੂੰ ਸੁਨਣਾ ਮੁਨਾਸਫ਼ ਨਾ ਸਮਝਿਆ। 

ਇਹ ਵੀ ਪੜ੍ਹੋ:  ਬਠਿੰਡਾ 'ਚ ਆਕਸੀਜਨ ਸਹੂਲਤਾਂ ਦੀ ਵੱਡੀ ਘਾਟ, ਹਰਸਿਮਰਤ ਨੇ ਏਮਜ਼ ਡਾਇਰੈਕਟਰ ਨੂੰ ਦਿੱਤਾ ਇਹ ਭਰੋਸਾ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News