ਮਾਨਸਾ ’ਚ ਕੁੱਤਿਆਂ ਦਾ ਖ਼ੌਫ ਜਾਰੀ, ਸਕੂਲ ’ਚ ਵੜ ਤਿੰਨ ਬੱਚਿਆਂ ਨੂੰ ਵੱਢਿਆ

Thursday, Mar 04, 2021 - 02:03 PM (IST)

ਮਾਨਸਾ (ਅਮਰਜੀਤ ਚਾਹਲ): ਮਾਨਸਾ ਜ਼ਿਲ੍ਹੇ ਦੇ ਪਿੰਡ ਉੱਡਤ ਸੈਦੇਵਾਲਾ ਦੇ ਅਕਾਲ ਅਕੈਡਮੀ ’ਚ ਅਵਾਰਾ ਕੁੱਤੇ ਵੱਲੋਂ ਤਿੰਨ ਸਕੂਲੀ ਬੱਚਿਆਂ ਨੂੰ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾ ਦਿੱਤਾ ਹੈ। ਮਾਨਸਾ ਦੇ ਪਿੰਡ ਉੱਡਤ ਸੈਦੇਵਾਲਾ ਦੇ ਅਕਾਲ ਅਕੈਡਮੀ ਵਿਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਸਵੇਰੇ ਸਕੂਲ ਲੱਗਣ ਵਕਤ ਬੱਚੇ ਕਲਾਸਾਂ ਵਿੱਚ ਜਾ ਰਹੇ ਸੀ ਕਿ ਇਕ ਆਵਾਰਾ ਕੁੱਤੇ ਨੇ ਬੱਚਿਆਂ ਨੂੰ ਕੱਟਣਾ ਸ਼ੁਰੂ ਕਰ ਦਿੱਤਾ ਜਿਸ ਦੇ ਮੱਦੇਨਜ਼ਰ ਤਿੰਨ ਸਕੂਲੀ ਬੱਚਿਆਂ ਨੂੰ ਆਵਾਰਾ ਕੁੱਤੇ ਨੇ ਬੇਰਹਿਮੀ ਨਾਲ ਕੱਟਿਆ ਗਿਆ ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ  ਮਾਮਲਾ ਗੰਡਾਖੇੜੀ ਨਹਿਰ ’ਚ ਡੇਢ ਸਾਲ ਪਹਿਲਾਂ ਡੁੱਬ ਕੇ ਮਰੇ ਬੱਚਿਆਂ ਦਾ, ਮਾਂ ਹੀ ਨਿਕਲੀ ਅਸਲ ਕਾਤਲ

PunjabKesari

ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਅਤੇ ਬੱਚਿਆਂ ਨੇ ਦੱਸਿਆ ਕਿ ਸਕੂਲ ਲੱਗਣ ਸਮੇਂ ਬਾਹਰੋਂ ਹੱਡਾਰੋੜੀ ਤੋਂ ਅਵਾਰਾ ਕੁੱਤਾ ਸਕੂਲ ਵਿੱਚ ਦਾਖ਼ਲ ਹੋ ਗਿਆ ਜਿਸ ਨੇ ਬੱਚਿਆਂ ਨੂੰ ਕੱਟ ਲਿਆ। ਉਨ੍ਹਾਂ ਕਿਹਾ ਕਿ ਸਕੂਲ ਦੇ ਬਾਹਰ ਹੱਡਾ ਰੋੜੀ ਬਣੀ ਹੋਈ ਹੈ ਜਿਸ ਦੀ ਕਈ ਵਾਰ ਸ਼ਿਕਾਇਤ ਕੀਤੀ ਗਈ ਹੈ, ਜਿਸ ਦਾ ਕੋਈ ਹੱਲ ਨਹੀਂ ਕੀਤਾ ਗਿਆ ਜਿਸ ਦੇ ਨਤੀਜੇ ਵਜੋਂ ਅੱਜ ਅਵਾਰਾ ਕੁੱਤੇ ਨੇ ਸਕੂਲੀ ਬੱਚਿਆਂ ਨੂੰ ਕਟਿਆ ਹੈ।ਉਧਰ ਬੱਚਿਆਂ ਦਾ ਇਲਾਜ ਕਰ ਰਹੇ ਮਾਨਸਾ ਦੇ ਸਿਵਲ ਹਸਪਤਾਲ ਦੇ ਐਸ.ਐਮ.ਓ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਵਾਰਾ ਕੁੱਤੇ ਨੇ 3 ਸਕੂਲੀ ਬੱਚਿਆਂ ਨੂੰ ਕੱਟਿਆ ਹੈ ਜਿਸ ਦਾ ਇਲਾਜ ਚੱਲ ਰਿਹਾ ਹੈ ਜੋ ਖ਼ਤਰੇ ਤੋਂ ਬਾਹਰ ਹਨ।  

ਇਹ ਵੀ ਪੜ੍ਹੋ  ਮਲੋਟ 'ਚ ਕੈਪਟਨ ਖ਼ਿਲਾਫ਼ ਲੱਗੇ ਪੋਸਟਰਾਂ 'ਤੇ ਲਿਖੀ ਸ਼ਬਦਾਵਲੀ ਨੂੰ ਲੈ ਕੇ ਮਚਿਆ ਬਖੇੜਾ

PunjabKesari


Shyna

Content Editor

Related News